04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬੁੱਢੇਵਾਲ ਵਿਖੇ ਬਿਕਰਮਜੀਤ ਸਿੰਘ ਦੀ ਨਿੱਘੀ ਯਾਦ 'ਚ ਧਾਰਮਿਕ ਦੀਵਾਨ ਭਲਕੇ

ਅਜੀਤ ਡੈਸਕ 04-06-2026
ਕੁਹਾੜਾ, 3 ਜੂਨ (ਸੰਦੀਪ ਸਿੰਘ ਕੁਹਾੜਾ)-ਪਿੰਡ ਬੁੱਢੇਵਾਲ ਵਿਖੇ ਸਵ. ਬਿਕਰਮਜੀਤ ਸਿੰਘ ਦੀ ਨਿੱਘੀ ਯਾਦ ਵਿਚ 5 ਜੂਨ ਦਿਨ ਸ਼ੁੱਕਰਵਾਰ ਨੂੰ ਧਾਰਮਿਕ ਦੀਵਾਨ ਲਗਾਇਆ ਜਾ ਰਿਹਾ ਹੈ | ਇਹ ਧਾਰਮਿਕ ਸਮਾਗਮ ਸੰਤ ਬਾਬਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ, ਪਿੰਡ ਬੁੱਢੇਵਾਲ ਵਿਖੇ ਲਗਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦੇਣ ਸਮੇਂ ਬਲਵੀਰ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 9 ਵਜੇ ਤੋਂ 10 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ, ਜਿਸ ਵਿਚ ਰਾਗੀ ਜਥੇ ਰਸਭਰੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ ਬੁੱਢੇਵਾਲ ਵਲੋਂ ਸਮੂਹ ਸੰਗਤ ਨੂੰ ਇਸ ਧਾਰਮਿਕ ਦੀਵਾਨ ਵਿਚ ਹਾਜ਼ਰੀ ਭਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ 2 ਸਕੇ ਭਰਾ 12 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।