04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਅ.ਬ.)-ਅਕਾਲ ਅਕੈਡਮੀ ਜੰਡਿਆਲੀ (ਸਮਰਾਲਾ) ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ 'ਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣਾ ਭਰਪੂਰ ਸਹਿਯੋਗ ਦਿੱਤਾ¢ ਛਬੀਲ ਦÏਰਾਨ ਰਾਹਗੀਰਾਂ ਅਤੇ ਸੰਗਤਾਂ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ¢ ਇਸ ਮÏਕੇ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਵੀ ਦਿੱਤਾ ਗਿਆ¢ ਵਿਦਿਆਰਥੀਆਂ ਨੇ ਬੜੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਜਲ ਵਰਤਾਇਆ ¢ ਸਕੂਲ ਦੀ ਪਿ੍ੰਸੀਪਲ ਨਵਜੋਤ ਕÏਰ ਨੇ ਇਸ ਮÏਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਾਨੂੰ ਧੀਰਜ, ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਮਾਪਿਆਂ, ਸੰਗਤਾਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਵੀ ਕੀਤਾ¢
ਪਿਛਲੀ ਖ਼ਬਰ ਲਾਭਪਾਤਰੀਆਂ ਨੂੰ ਸ਼ੇਰਪੁਰ ਸਹਿਕਾਰੀ ਸਭਾ ਵਿਖੇ ਰਾਸ਼ਨ ਵੰਡਿਆ ਅਗਲੀ ਖ਼ਬਰ ਬੁੱਢੇਵਾਲ ਵਿਖੇ ਬਿਕਰਮਜੀਤ ਸਿੰਘ ਦੀ ਨਿੱਘੀ ਯਾਦ 'ਚ ਧਾਰਮਿਕ ਦੀਵਾਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।