04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਕਲਗ਼ੀਧਰ ਸਾਹਿਬ ਖੰਨਾ 'ਚ ਗੁਰਮਤਿ ਸਿਖਲਾਈ ਕੈਂਪ ਆਰੰਭ

ਅਜੀਤ ਡੈਸਕ 04-06-2026
ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਜੀ ਟੀ ਰੋਡ, ਖੰਨਾ ਵਿਖੇ ਅਰਦਾਸ ਕਰਕੇ ਆਰੰਭ ਕੀਤਾ ਗਿਆ | ਪਹਿਲੇ ਹੀ ਦਿਨ ਵੱਡੀ ਗਿਣਤੀ 'ਚ ਨੌਜਵਾਨਾਂ ਅਤੇ ਬੱਚੇ ਬੱਚੀਆਂ ਨੇ ਭਾਗ ਲਿਆ | ਇਹ ਜਾਣਕਾਰੀ ਸੈਕਟਰੀ ਅਵਤਾਰ ਸਿੰਘ ਕੈਂਥ, ਰਾਵਿੰਦਰ ਸਿੰਘ ਬੱਬਲੂ ਨੇ ਦਿੱਤੀ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ 'ਚ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ 2 ਜੂਨ ਤੋਂ ਲੈ ਕੇ 18 ਜੂਨ ਤੱਕ ਸ੍ਰੀ ਗੁਰੂ ਅਰਜਨ ਦੇਵ ਧਰਮ ਪ੍ਰਚਾਰ ਟਰੱਸਟ ਸਲੌਦੀ ਸਿੰਘਾਂ ਦੀ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਕੈਂਪ 'ਚ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ, ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਗੁਰ ਮਰਿਆਦਾ, ਗੁਰਇਤਹਾਸ, ਕੀਰਤਨ ਦੀ ਸਿਖਲਾਈ ਦਿੱਤੀ ਜਾਵੇਗੀ |ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਤੇ ਬੱਚਿਆਂ ਵੱਲੋਂ ਗੁਰਮਤਿ ਸਮਾਗਮ 'ਚ ਬੱਚਿਆਂ ਵੱਲੋਂ ਹੀ ਨਿੱਤਨੇਮ, ਕੀਰਤਨ, ਅਰਦਾਸ ਹੁਕਮਨਾਮਾ ਲੈਣ ਦੀ ਸੇਵਾ ਨਿਭਾਈ ਜਾਵੇਗੀ | ਕੈਂਪ 'ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਅਪੀਲ ਕੀਤੀ ਕਿ ਵੱਧ ਵੱਧ ਗੁਰਮਤਿ ਸਿਖਲਾਈ ਕੈਂਪ 'ਚ ਪਹੁੰਚ ਕੇ ਲਾਹਾ ਪ੍ਰਾਪਤ ਕਰਨ | ਇਸ ਮੌਕੇ ਅਵਤਾਰ ਸਿੰਘ ਕੈਂਥ ਸੈਕਟਰੀ, ਰਾਵਿੰਦਰ ਸਿੰਘ ਬੱਬਲੂ, ਦਰਸ਼ਨ ਸਿੰਘ ਗਿੱਲ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਡੀਸੀ, ਸੁਖਵਿੰਦਰ ਸਿੰਘ ਡਾਇਰੈਕਟਰ ਸ੍ਰੀ ਗੁਰੂ ਅਰਜਨ ਦੇਵ ਧਰਮ ਪ੍ਰਚਾਰ ਟਰੱਸਟ ਸਲੌਦੀ, ਧਾਰਮਿਕ ਅਧਿਆਪਕਾ ਰਾਜਿੰਦਰ ਕੌਰ ਖਾਲਸਾ ਸਲੌਦੀ, ਗੁਰਜੀਤ ਕੌਰ, ਭਾਈ ਪਰਮਿੰਦਰ ਸਿੰਘ, ਸੁਖਬੀਰ ਸਿੰਘ ਆਹਲੂਵਾਲੀਆ, ਰਜਿੰਦਰਵੀਰ ਸਿੰਘ, ਅਮਰਬੀਰ ਸਿੰਘ ਬੈਨੀਪਾਲ ਹਾਜ਼ਰ ਸਨ |
ਪਿਛਲੀ ਖ਼ਬਰ ਲੇਖਕਾਂ ਨੇ ਪੰਜਾਬੀ ਦੇ ਉੱਘੇ ਲੇਖਕ ਪ੍ਰੋ. ਪੰਨੂ ਨੂੰ ਬਰਸੀ ਮੌਕੇ ਕੀਤਾ ਯਾਦ ਅਗਲੀ ਖ਼ਬਰ ਨਿਗਮ ਚੋਣਾਂ ਵਿਚ 'ਆਪ' ਨੇ ਕੀਤਾ ਲੋਕਤੰਤਰ ਦਾ ਘਾਣ-ਦਿਲਬਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।