ਜਲੰਧਰ, 3 ਜੂਨ (ਅ.ਬ.)-ਅਕਾਲ ਅਕੈਡਮੀ ਜੰਡਿਆਲੀ (ਸਮਰਾਲਾ) ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ 'ਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣਾ ਭਰਪੂਰ ਸਹਿਯੋਗ ਦਿੱਤਾ¢ ਛਬੀਲ ਦÏਰਾਨ ਰਾਹਗੀਰਾਂ ਅਤੇ ਸੰਗਤਾਂ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ¢ ਇਸ ਮÏਕੇ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਵੀ ਦਿੱਤਾ ਗਿਆ¢ ਵਿਦਿਆਰਥੀਆਂ ਨੇ ਬੜੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਜਲ ਵਰਤਾਇਆ ¢ ਸਕੂਲ ਦੀ ਪਿ੍ੰਸੀਪਲ ਨਵਜੋਤ ਕÏਰ ਨੇ ਇਸ ਮÏਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਾਨੂੰ ਧੀਰਜ, ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਮਾਪਿਆਂ, ਸੰਗਤਾਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਵੀ ਕੀਤਾ¢