ਕੁਹਾੜਾ, 4 ਜੂਨ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਰਾਏ ਵਲੋਂ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਇਸ ਉਚੇਚੀ ਮੁਲਾਕਾਤ ਦੌਰਾਨ ਰਾਏ ਵਲੋਂ ਨਵ-ਨਿਯੁਕਤ ਪ੍ਰਧਾਨ ਨੂੰ ਗੁਲਦਸਤਾ ਭੇਟ ਕਰ ਕੇ ਨਵੀਂ ਜ਼ਿੰਮੇਵਾਰੀ ਸਾਂਭਣ 'ਤੇ ਹਾਰਦਿਕ ਵਧਾਈ ਦਿੱਤੀ ਗਈ ਅਤੇ ਭਵਿੱਖ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ | ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਸੰਗਠਨ ਦੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਸਕਾਰਾਤਮਕ ਚਰਚਾ ਕੀਤੀ ਗਈ | ਰਾਏ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਦੂਰ-ਅੰਦੇਸ਼ ਅਤੇ ਜ਼ਮੀਨੀ ਪੱਧਰ 'ਤੇ ਜੁੜੇ ਹੋਏ ਆਗੂ ਹਨ | ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹੇਗੀ ਅਤੇ ਹਰ ਇੱਕ ਵਰਕਰ ਅਤੇ ਨੌਜਵਾਨ ਆਗੂ 'ਚ ਉਨ੍ਹਾਂ ਦੀ ਨਿਯੁਕਤੀ ਨਾਲ ਇੱਕ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਆਉਣ ਵਾਲੇ ਸਮੇਂ ਵਿਚ ਪਾਰਟੀ ਪੰਜਾਬ ਅੰਦਰ ਇੱਕ ਵੱਡੀ ਤਾਕਤ ਬਣ ਕੇ ਉੱਭਰੇਗੀ ਅਤੇ 2027 ਵਿਚ ਖ਼ੁਸ਼ਹਾਲ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰੇਗੀ | ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸੀਨੀਅਰ ਭਾਜਪਾ ਆਗੂ ਸੰਦੀਪ ਸਿੰਘ ਰਾਏ ਭੈਣੀ ਸਾਹਿਬ, ਬਲਰਾਮ ਪਰਾਸ਼ਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਨਿਤਿਨ ਬਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਅਤੇ ਵਰਕਰ ਪਾਰਟੀ ਦੀ ਰੀੜ੍ਹ ਹੁੰਦੇ ਹਨ, ਉਨ੍ਹਾਂ ਵਲੋਂ ਪੰਜਾਬ ਦੇ ਹਿਤਾਂ ਲਈ ਪੂਰੀ ਤਨਦੇਹੀ ਨਾਲ ਜਨਤਾ ਦੇ ਵਿਚਕਾਰ ਜਾ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ |