20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ

ਅਜੀਤ ਡੈਸਕ 05-06-2026
ਭੂੰਦੜੀ, 4 ਜੂਨ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿੱਜੀ ਸਕੂਲਾਂ ਦੀਆਂ ਮਨਮਰਜ਼ੀ ਫ਼ੀਸਾਂ 'ਤੇ ਰੋਕ ਲਗਾਉਣ ਅਤੇ ਫ਼ੀਸਾਂ ਦੇ ਮਾਮਲੇ 'ਚ ਸਖ਼ਤ ਨੀਤੀ ਅਪਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਲੋਕਾਂ ਅਤੇ ਮਾਪਿਆਂ ਦੇ ਹਿੱਤ ਵਿਚ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਗੁਰਜੀਤ ਸਿੰਘ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਅਤੇ ਮਾਪਿਆਂ ਦੇ ਹੱਕਾਂ ਦੀ ਰੱਖਿਆ ਲਈ ਮੀਲ ਪੱਥਰ ਸਾਬਿਤ ਹੋਵੇਗਾ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਪਿੰਡ ਕਾਉਂਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।