20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਅਜੀਤ ਡੈਸਕ 05-06-2026
ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐੱਮ.ਆਰ.ਬੀ.ਪੀ) 2026 ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਇਕ ਵੱਕਾਰੀ ਰਾਸ਼ਟਰੀ ਪੁਰਸਕਾਰ ਹੈ ਜੋ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਨ, ਖੇਡਾਂ, ਕਲਾ, ਸੱਭਿਆਚਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿਚ ਉੱਤਮਤਾ ਅਤੇ ਸ਼ਾਨਦਾਰ ਯੋਗਦਾਨ ਦਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਲੜਕੀਆਂ, ਕਮਜ਼ੋਰ ਵਰਗਾਂ, ਐੱਸ.ਸੀ/ਐੱਸ.ਟੀ ਭਾਈਚਾਰਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਵਿਚੋਂ ਪ੍ਰਤਿਭਾਸ਼ਾਲੀ ਬੱਚਿਆਂ ਦੀਆਂ ਅਰਜੀਆਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ | ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਨਾਮਜ਼ਦਗੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ | ਨਾਮਜ਼ਦਗੀ ਵਿੰਡੋ 31 ਜੁਲਾਈ, 2026 ਤੱਕ ਖੁੱਲ੍ਹੀ ਹੈ ਅਤੇ ਇਸ ਮਿਆਦ ਦੇ ਅੰਦਰ ਪ੍ਰਾਪਤ ਅਰਜ਼ੀਆਂ 'ਤੇ ਹੀ ਵਿਚਾਰ ਕੀਤਾ ਜਾਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਭਲਕੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।