ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਦੀ ਅਗਵਾਈ ਵਿਚ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਤੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਹੈ | ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿੰਨ੍ਹਾਂ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ ਲੋੜਵੰਦ ਪਰਿਵਾਰਾਂ ਨੂੰ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 2 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਕਿਲੋ ਸਰੋਂ ਦਾ ਤੇਲ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਮਤਭੇਦ ਦੇ ਕਰਵਾ ਰਹੇ ਹਨ | ਇਸ ਮੌਕੇ ਪ੍ਰਧਾਨ ਤਲਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਪੰਚ ਇੰਦਰਜੀਤ ਸਿੰਘ, ਪੰਚ ਹਿੰਦਰ ਸਿੰਘ, ਸੁਸਾਇਟੀ ਮੈਂਬਰ ਗੁਰਦੀਪ ਸਿੰਘ, ਵਕੀਲ ਸਿੰਘ, ਰਾਜੂ ਰੂਮੀ, ਮੁਖਤਿਆਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |