20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਖੰਨਾ ਦੇ ਏ.ਐੱਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 05-06-2026
ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੀ.ਐਡ ਪਹਿਲੇ ਸਮੈਸਟਰ ਦੇ ਨਤੀਜਿਆਂ ਵਿੱਚ ਖੰਨਾ ਦੇ ਏ.ਐਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡਾ. ਪਵਨ ਕੁਮਾਰ ਪਿ੍ੰਸੀਪਲ ਨੇ ਦੱਸਿਆ ਕਿ ਪਲਕ ਵਰਮਾ ਨੇ 88.88% ਅੰਕ ਪ੍ਰਾਪਤ ਕੀਤੇ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਰਾਜਵੀਰ ਕੌਰ ਨੇ 88% ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਲੀਨ ਕੌਰ ਨੇ 85.11% ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ 62 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਕਾਲਜ ਦੇ ਸਾਰੇ 85 ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ | ਕਾਲਜ ਦਾ ਕੁੱਲ ਨਤੀਜਾ 100% ਹੈ |
ਪਿਛਲੀ ਖ਼ਬਰ ਖੰਨਾ ਦੀ ਅਨਾਜ ਮੰਡੀ 'ਚ ਖੱਤਰੀ ਮਹਾਂਸਭਾ ਦੀ ਮੀਟਿੰਗ ਅਗਲੀ ਖ਼ਬਰ ਇੰਜ. ਦਰਸ਼ਨ ਸਿੰਘ ਢੰਡੇ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਹੋਏ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।