28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੇਂਡੂ ਸੁਰੱਖਿਆ ਕਮੇਟੀਆਂ ਦੇ ਕਨਵੀਨਰ ਸਰਪੰਚਾਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਰਿਪੋਰਟ ਕਾਰਡ ਲੈਣ ਲਈ ਮੀਟਿੰਗ <br/>

ਸਮਰਾਲਾ 'ਚ ਗਰਾਮ ਸੁਰੱਖਿਆ ਕਮੇਟੀਆਂ ਦੇ ਕਨਵੀਨਰ ਸਰਪੰਚਾਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਕਾਰਡ ਲੈਣ ਅਤੇ ਰਾਏ ਲੈਣ ਲਈ ਕਰਵਾਈ ਮੀਟਿੰਗ 'ਚ ਸ਼ਾਮਿਲ ਵਿਧਾਇਕ, ਐੈੱਸ. ਡੀ. ਐੱਮ. ਅਤੇ ਡੀ. ਐੱਸ. ਪੀ. ਅਤੇ ਤਹਿਸੀਲਦਾਰ ਸਮਰਾਲਾ | ਤਸਵੀਰ : ਗੋਪਾਲ ਸੋਫਤ <br/> 06-06-2026
ਸਮਰਾਲਾ, 5 ਜੂਨ (ਗੋਪਾਲ ਸੋਫਤ)-ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਗਰਾਮ ਸੁਰੱਖਿਆ ਕਮੇਟੀਆਂ ਦੇ ਕਨਵੀਨਰ ਸਰਪੰਚਾਂ ਤੋਂ ਪੰਜਾਬ ਸਰਕਾਰ ਵਲੋਂ ਅਰੰਭੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਪਿਛਲੇ 6 ਮਹੀਨਿਆਂ ਦਾ ਰਿਪੋਰਟ ਕਾਰਡ ਲੈਣ ਅਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਲੈਣ ਲਈ ਇੱਕ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿਛਲੇ ਛੇ ਮਹੀਨਿਆਂ ਵਿਚ ਕਨਵੀਨਰਾਂ ਵਲੋਂ ਕੀਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਤਾਂ ਜੋ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਸਥਾਨਕ ਐੱਸ. ਡੀ. ਐੱਮ. ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਕਿ ਪਿੰਡਾਂ ਦੀਆਂ ਸੁਰੱਖਿਆ ਕਮੇਟੀਆਂ ਦੇ ਕਨਵੀਨਰਾਂ ਅਤੇ ਸਰਪੰਚਾਂ ਸਦਕਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਮਰਾਲਾ ਪੂਰੇ ਪੰਜਾਬ ਵਿਚ ਅੱਵਲ ਨੰਬਰ 'ਤੇ ਰਿਹਾ ਹੈ | ਇਸ ਮੌਕੇ ਦੇ ਸਥਾਨਕ ਡੀ. ਐੱਸ. ਪੀ. ਪਿ੍ਤਪਾਲ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿਚ ਸਮਰਾਲਾ ਅਤੇ ਮਾਛੀਵਾੜਾ ਥਾਣਿਆਂ ਵਿਚ ਐਨ. ਡੀ. ਪੀ. ਐੱਸ. ਐਕਟ ਅਧੀਨ 372 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਇਸ ਸਬੰਧ ਵਿਚ 270 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਬ ਡਿਵੀਜ਼ਨ 'ਚ ਨਸ਼ੇ ਛਡਵਾਉਣ ਲਈ 121 ਵਿਅਕਤੀਆਂ ਨੂੰ ਦਾਖਲ ਕਰਵਾਇਆ ਗਿਆ ਹੈ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਥਾਨਕ ਤਹਿਸੀਲਦਾਰ ਸੰਦੀਪ ਚੁੱਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੰਗਤ ਰਾਏ ਮਾਲਵਾ, ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਮਾਂਗਟ ਘੁਲਾਲ, ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਸਤਵੀਰ ਸਿੰਘ ਸੇਖੋਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਦਾ 9.20 ਕਰੋੜ ਦਾ ਬਜਟ ਪਾਸ <br/> ਅਗਲੀ ਖ਼ਬਰ ਹੱਕ ਮੰਗਦੇ ਨੌਜਵਾਨਾਂ 'ਤੇ ਡਾਂਗਾਂ ਮਾਰਨਾ ਪੰਜਾਬ ਸਰਕਾਰ ਦੀ ਕਾਇਰਤਾ-ਲੱਖੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।