25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਮੀਟਿੰਗ

ਅਜੀਤ ਡੈਸਕ 07-06-2026
ਖੰਨਾ, 6 ਜੂਨ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਮੀਟਿੰਗ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਸਰਕਲ ਪ੍ਰੈਸ ਸਕੱਤਰ ਪ੍ਰਦੀਪ ਕੁਮਾਰ, ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮਸਲੇ ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਤਿੰਨ ਮੈਂਬਰੀ ਕਮੇਟੀ ਜੋ ਬਣਾਈ ਸੀ ਉਹ ਰਿਪੋਰਟ ਸਰਕਾਰ ਵੱਲੋਂ ਡੀ. ਏ ਨਾ ਦੇਣ ਲਈ ਹੀ ਬਣਾਈ ਗਈ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ ਭੱਤਾ ਦੇਣ ਤੋਂ ਦੂਰੀ ਵੱਟ ਰਹੀ ਹੈ ਅਤੇ ਕੇਂਦਰ ਸਰਕਾਰ ਵਾਲੀਆਂ ਨੀਤੀਆਂ ਨੂੰ ਪਹਿਲ ਦੇ ਅਧਾਰ ਤੇ ਲਾਗੂ ਕਰਨ ਲਈ ਯਤਨ ਕਰ ਰਹੀ ਹੈ | ਅੱਜ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਅਜਿਹੀ ਕਾਰਗੁਜ਼ਾਰੀ ਦੀ ਸਮੂਹ ਪੈਨਸ਼ਨਰਾਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਪੈਨਸ਼ਨਰਾਂ ਨੇ ਫ਼ੈਸਲਾ ਕੀਤਾ ਕਿ ਆਪਣੀਆਂ ਮੰਗਾਂ ਨੂੰ ਮਨਵਾਉਣ 8 ਜੂਨ 2026 ਨੂੰ ਸਵੇਰੇ 10ਵਜੇ ਡੀ. ਸੀ. ਫ਼ਤਿਹਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਖੰਨਾ ਸਰਕਲ ਦੀਆਂ ਸਮੂਹ ਮੰਡਲ ਯੂਨਿਟਾਂ ਜਿਨ੍ਹਾਂ ਵਿਚ ਖੰਨਾ, ਸਰਹਿੰਦ, ਗੋਬਿੰਦਗੜ੍ਹ, ਦੋਰਾਹਾ, ਅਮਲੋਹ ਦੇ 10-10 ਮੈਂਬਰ ਅਤੇ ਸਰਕਲ ਕਮੇਟੀ ਮੈਂਬਰ ਸ਼ਾਮਿਲ ਹੋਣਗੇ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਤਰਸੇਮ ਲਾਲ, ਨੇਤਰ ਸਿੰਘ ਫੈਜਗੜੀਆ, ਗੁਰਸੇਵਕ ਸਿੰਘ ਮੋਹੀ, ਮੋਹਨ ਸਿੰਘ ਸ਼ੰਭੂ, ਸੰਤੋਖ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ, ਪ੍ਰਦੀਪ ਕੁਮਾਰ, ਨਰਿੰਦਰ ਕੁਮਾਰ ਸ਼ਾਹੀ, ਧਰਮਪਾਲ ਸੈਣੀ, ਮੇਹਰ ਪਾਲ ਸਿਆਣ, ਇੰਦਰਜੀਤ ਸਿੰਘ ਅਕਾਲ, ਜੋਗਿੰਦਰ ਸਿੰਘ ਜਲਾ, ਜੰਗੀਰ ਸਿੰਘ ਆਦਿ ਸਾਥੀ ਹਜ਼ਾਰ ਸਨ |
ਪਿਛਲੀ ਖ਼ਬਰ ਕਾਂਗਰਸ ਵਰਕਰ ਖ਼ਿਲਾਫ਼ ਪਰਚੇ ਦੇ ਵਿਰੋਧ 'ਚ ਮੰਤਰੀ ਦੇ ਘਰ ਅੱਗੇ ਕਾਂਗਰਸੀਆਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ ਹੋਈ ਲਖਵਿੰਦਰ ਕੌਰ ਸਮਾਜ 'ਤੇ ਨਹੀਂ ਬਣਨਾ ਚਾਹੁੰਦੀ ਬੋਝ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।