27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜੂਨ 1984 ਘੱਲੂਘਾਰਾ ਦਿਵਸ ਮੌਕੇ ਅਖੰਡ ਪਾਠ ਦੇ ਭੋਗ ਪਾਏ

ਅਜੀਤ ਡੈਸਕ 07-06-2026
ਬੀਜਾ, 6 ਜੂਨ (ਅਵਤਾਰ ਸਿੰਘ ਜੰਟੀ ਮਾਨ)-ਜੂਨ 1984 ਦੇ ਘੱਲੂਘਾਰਾ ਦਿਵਸ ਮੌਕੇ ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਢਾਡੀ ਕੀਰਤਨੀ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਜੂਨ 84 ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜਥੇਦਾਰ ਨਵਤੇਜ ਸਿੰਘ ਖੱਟੜਾ ਅਤੇ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਮਹੱਤਵਪੂਰਨ ਪੰਨਾ ਹਨ | ਇਸ ਸਮਾਗਮ ਦੌਰਾਨ ਸੰਗਤ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਤੇ ਪਰਮਜੀਤ ਸਿੰਘ ਗੁਰਦਾਸਪੁਰੀ, ਗ੍ਰੰਥੀ ਜਸਵੀਰ ਸਿੰਘ, ਅੰਮਿ੍ਤਪਾਲ ਸਿੰਘ ਖੱਟੜਾ, ਰਣਜੀਤ ਸਿੰਘ ਪਾਇਲ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਗਗਨਦੀਪ ਸਿੰਘ, ਸਤਨਾਮ ਸਿੰਘ ਚਾਪੜਾ, ਹਰਿੰਦਰ ਸਿੰਘ ਹੈਰੀ, ਅਰਸ਼ਦੀਪ ਸਿੰਘ ਢੰਗਰਾਲੀ, ਦਲਭੰਜਨ ਸਿੰਘ ਸਮੇਤ ਹਾਜਰ ਸਨ |
ਪਿਛਲੀ ਖ਼ਬਰ ਵਿਰੋਧ ਕਰਨ ਵਾਲਾ ਕੌਂਸਲਰ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦਾ ਆਇਆ ਨਜ਼ਰ ਅਗਲੀ ਖ਼ਬਰ ਮਾਸਟਰ ਕਿ੍ਪਾਲ ਸਿੰਘ ਵਲੋਂ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।