28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 07-06-2026
ਮਲੌਦ, 6 ਜੂਨ (ਸਹਾਰਨ ਮਾਜਰਾ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੀ ਮਹੀਨਾਵਾਰ ਮੀਟਿੰਗ ਸਾਬਕਾ ਪਿ੍ੰ. ਜਗਰੂਪ ਸਿੰਘ ਕੂਹਲੀ ਦੀ ਪ੍ਰਧਾਨਗੀ ਹੇਠ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਦਲਬਾਰਾ ਸਿੰਘ ਉਕਸੀ, ਨਿਰਭੈ ਸਿੰਘ ਬਾਲੇਵਾਲ, ਕੁਲਦੀਪ ਸਿੰਘ ਟਿੰਬਰਵਾਲ, ਜਗਜੀਤ ਸਿੰਘ ਰਾਮਗੜ੍ਹ ਸਰਦਾਰਾਂ, ਕੁਲਦੀਪ ਕੁਮਾਰ ਬੇਰ ਕਲਾਂ, ਪ੍ਰੇਮ ਪ੍ਰਕਾਸ਼ ਧਵਨ ਮਲੌਦ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਮੁਫ਼ਤ ਦੀਆਂ ਰਿਓੜੀਆਂ ਵੰਡ ਕੇ ਲੋਕਾਂ ਦੀ ਮਾਨਸਿਕਤਾ ਨੂੰ ਬਿਮਾਰ ਕਰ ਰਹੀ ਹੈ ਅਤੇ ਵਿਹਲੇ ਰਹਿਣ ਦੀ ਪ੍ਰਵਿਰਤੀ ਨੂੰ ਬੜਾਵਾ ਦੇ ਰਹੀ ਹੈ | ਸਰਕਾਰ ਆਪਣੀ ਵਾਹ ਵਾਹ ਖੱਟਣ ਲਈ ਫੋਕੇ ਪ੍ਰਚਾਰ ਕਰਨ ਉਪਰ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ | ਦੂਜੇ ਪਾਸੇ ਸਰਕਾਰ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੋਈ ਵੀ ਜਾਇਜ਼ ਤੇ ਕਾਨੂੰਨੀ ਤੌਰ ਤੇ ਸਹੀ ਮੰਗ ਨੂੰ ਵੀ ਪੂਰਾ ਨਹੀਂ ਕਰ ਰਹੀ | ਮਾਨਯੋਗ ਹਾਈਕੋਰਟ ਦੇ ਸਿੰਗਲ ਜੱਜ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ ਦੀਆਂ ਕਿਸ਼ਤਾਂ ਅਤੇ ਬਕਾਏ ਦੇਣ ਸਬੰਧੀ ਦਿੱਤੇ ਗਏ ਫੈਸਲੇ ਵਿਰੁੱਧ ਸਰਕਾਰ ਨੇ ਡਬਲ ਬੈਂਚ ਤੇ ਐੱਸ. ਐੱਲ. ਪੀ ਪਾ ਕੇ ਕੇਸ ਨੂੰ ਲਮਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਇਕਾਈ ਪ੍ਰਧਾਨ ਬਲਦੇਵ ਕਿ੍ਸ਼ਨ ਮਲੌਦ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਸਰਕਾਰ ਵਲੋਂ ਮਾਨਯੋਗ ਹਾਈਕੋਰਟ ਵਿਚ ਪੇਸ਼ ਕੀਤੀ ਬੰਦ ਲਿਫ਼ਾਫ਼ਾ ਰਿਪੋਰਟ ਸਾਹਮਣੇ ਆਉਣ ਤੋਂ ਆਪ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ | ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੁਝ ਵੀ ਨਾ ਦੇਣ ਦੀ ਜ਼ਿੱਦ 'ਤੇ ਅੜੀ ਹੋਈ ਹੈ | ਮੀਟਿੰਗ ਵਿੱਚ ਅਜਮੇਰ ਸਿੰਘ, ਭਜਨ ਸਿੰਘ ਟਿੰਬਰਵਾਲ, ਡਾ. ਕਰਨੈਲ ਸਿੰਘ ਕਾਲੀਆ, ਮਾ. ਮਲਕੀਤ ਸਿੰਘ, ਰਣਜੀਤ ਸਿੰਘ, ਲਛਮਣ ਸਿੰਘ ਰੋੜੀਆਂ, ਗੁਰਦੇਵ ਸਿੰਘ, ਹਾਕਮ ਸਿੰਘ, ਕਾਂਸ਼ੀ ਰਾਮ, ਕਰਨੈਲ ਸਿੰਘ ਸੋਮਲ, ਜਗਤਾਰ ਸਿੰਘ, ਸੁਖਦੇਵ ਸਿੰਘ, ਗੁਰਬਖਸ਼ ਸਿੰਘ, ਮੇਜਰ ਸਿੰਘ, ਜੰਗ ਸਿੰਘ, ਸੁਖਰਾਜ ਸਿੰਘ, ਰਘਵਿੰਦਰ ਸਿੰਘ, ਮੇਵਾ ਸਿੰਘ, ਹਰਕਿੰਦਰ ਸਿੰਘ, ਮੁਖਤਿਆਰ ਸਿੰਘ, ਜੀਤ ਸਿੰਘ, ਚਰਨ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਰਣਜੀਤ ਕੌਰ, ਸੁਰਿੰਦਰ ਕੌਰ, ਜਸਮੇਲ ਕੌਰ, ਭਗਵੰਤ ਕੌਰ ਅਤੇ ਸੱਤਿਆ ਭੈਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾ. ਸੰਦੀਪ ਸਿੰਘ ਮੰਡੇਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਡੇਹਲੋਂ ਵਿਖੇ ਬਾਬਾ ਭਾਗ ਸਿੰਘ ਘੋਰੀ ਦੀ 21ਵੀਂ ਬਰਸੀ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।