28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

11 ਨੂੰ ਕੈਨੇਡਾ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਅਜੀਤ ਡੈਸਕ 07-06-2026
ਮਾਛੀਵਾੜਾ ਸਾਹਿਬ, 6 ਜੂਨ (ਰਾਜਦੀਪ ਸਿੰਘ ਅਲਬੇਲਾ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਦੇਸ਼ਾਂ 'ਚ ਬੈਠੇ ਪ੍ਰਵਾਸੀ ਪੰਜਾਬੀਆਂ ਦਾ ਸਾਥ ਹਾਸਲ ਕਰਨ ਲਈ ਇੱਕ ਵਫ਼ਦ 11 ਜੂਨ ਨੂੰ ਕੈਨੇਡਾ ਲਈ ਰਵਾਨਾ ਹੋਵੇਗਾ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ 10 ਮੈਂਬਰੀ ਅਕਾਲੀ ਆਗੂਆਂ ਦਾ ਇੱਕ ਵਫ਼ਦ 11 ਜੂਨ ਨੂੰ ਕੈਨੇਡਾ ਵਿਖੇ ਪੁੱਜੇਗਾ | ਉਨ੍ਹਾਂ ਦੱਸਿਆ ਕਿ ਅਕਾਲੀ ਆਗੂਆਂ ਦੇ ਵਫ਼ਦ ਵਿਚ ਪਰਮਬੰਸ ਸਿੰਘ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਲਜਿੰਦਰ ਸਿੰਘ ਮੱਖਣ ਬਰਾੜ, ਗੁਰਪ੍ਰੀਤ ਸਿੰਘ ਝੱਬਰ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਸਤਵਿੰਦਰਪਾਲ ਸਿੰਘ ਧੱਤ, ਹਰਜਾਪ ਸਿੰਘ ਸੰਘਾ, ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕੰਵਲ ਸਿੰਘ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਵਫ਼ਦ ਵਲੋਂ ਕੈਨੇਡਾ ਦੇ ਸ਼ਹਿਰ ਵੈਨਕੂਵਰ, ਐਡਮਿੰਟਨ, ਕੈਲਗਰੀ, ਵਿਨੀਪੈਗ, ਮੋਨਟਰੀਅਲ, ਓਟਾਵਾ ਅਤੇ ਟੋਰਾਂਟੋ ਵਿਖੇ ਰਹਿੰਦੇ ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗਾਂ ਕਰ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਪਰਮਜੀਤ ਢਿੱਲੋਂ ਨੇ ਦੱਸਿਆ ਕਿ ਪਾਰਟੀ ਵਫ਼ਦ ਦਾ ਮੁੱਖ ਉਦੇਸ਼ ਉੱਥੇ ਰਹਿੰਦੇ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਾ ਹੈ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਪ੍ਰਚਾਰ ਕਰ ਸਕਣ |
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਗਲੀ ਖ਼ਬਰ ਪੰਜਾਬ ਦੇ ਲੋਕ 2027 'ਚ ਮੁੜ ਤੋਂ ਭਗਵੰਤ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਹੋਏ ਉਤਾਵਲੇ-ਕਾਲੀ/ਦੀਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।