28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਅਜੀਤ ਡੈਸਕ 07-06-2026
ਖੰਨਾ, 6 ਜੂਨ (ਹਰਜਿੰਦਰ ਸਿੰਘ ਲਾਲ)-1-6 ਜੂਨ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ 'ਤੇ ਹੋਏ ਫ਼ੌਜੀ ਹਮਲੇ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜਥੇਦਾਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅਤੇ ਰਾਜਬੀਰ ਸਿੰਘ ਲਿਬੜਾ ਦੇ ਸਹਿਯੋਗ ਨਾਲ ਠੰਢੇ-ਮਿੱਠੇ ਜਲ ਦੀ ਛਬੀਲ ਲਿਬੜਾ ਵਿਖੇ ਲਗਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਛਬੀਲ ਦੌਰਾਨ ਕਰਨੈਲ ਸਿੰਘ ਇਕੋਲਾਹਾ, ਕੌਮੀ ਜਨਰਲ ਸਕੱਤਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ, ਅਤੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ, ਸੁਰਿੰਦਰ ਬਾਵਾ ਨੇ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਠੰਡੇ-ਮਿੱਠੇ ਜਲ ਦੀ ਸੇਵਾ ਪ੍ਰਦਾਨ ਕੀਤੀ | ਸਮਾਗਮ ਦੇ ਅੰਤ ਵਿੱਚ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਕੌਮ ਦੀ ਚੜ੍ਹਦੀ ਕਲਾ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸ਼ਮਸ਼ੇਰ ਸਿੰਘ ਖ਼ਾਲਸਾ, ਹਰਦੀਪ ਸਿੰਘ ਖ਼ਾਲਸਾ, ਪ੍ਰਦੀਪ ਸਿੰਘ, ਜਸਪਾਲ ਸਿੰਘ ਖ਼ਾਲਸਾ, ਕਿਰਪਾਲ ਸਿੰਘ ਖ਼ਾਲਸਾ,ਅਵਤਾਰ ਸਿੰਘ ਖ਼ਾਲਸਾ, ਮਨਜੀਤ ਸਿੰਘ ਖ਼ਾਲਸਾ, ਨਵਨੀਤ ਸਿੰਘ ਖ਼ਾਲਸਾ, ਬੂਟਾ ਸਿੰਘ ਕਰੋਦੀਆਂ, ਪਵਨਪ੍ਰੀਤ ਸਿੰਘ, ਜਾਗਦੀਪ ਸਿੰਘ, ਕੁਲਵੰਤ ਸਿੰਘ ਨੇ ਤਨਦੇਹੀ ਨੇ ਸੇਵਾ ਨਿਭਾਈ |
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਨੌਜਵਾਨਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਅਰਥੀ ਫੂਕ... ਅਗਲੀ ਖ਼ਬਰ 11 ਨੂੰ ਕੈਨੇਡਾ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।