29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਢੋਲਣਵਾਲ ਵਲੋਂ ਪੰਜਾਬ ਪ੍ਰਧਾਨ ਨਾਲ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਸੰਬੰਧੀ ਵਿਚਾਰ ਚਰਚਾ

ਅਜੀਤ ਡੈਸਕ 07-06-2026
ਕੁਹਾੜਾ, 6 ਜੂਨ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ, ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਅਤੇ ਸਰਪੰਚ ਜਗਦੀਸ਼ ਸਿੰਘ ਭੈਣੀ ਸਾਹਿਬ ਵਲੋਂ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਕੇ ਪ੍ਰਧਾਨ ਬਣਨ ਦੀ ਮੁਬਾਰਕਬਾਦ ਦਿੱਤੀ ਗਈ ਅਤੇ ਆਗਾਮੀ ਆ ਰਹੀਆਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ਤੈਅ ਕੀਤੀਆਂ ਗਈਆਂ | ਇਸ ਮੌਕੇ ਢੋਲਣਵਾਲ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇਹ ਮੀਟਿੰਗ ਬਹੁਤ ਹੀ ਸਕਾਰਾਤਮਿਕ ਰਹੀ ਹੈ, ਜਿਸ ਵਿਚ ਵਰਕਰਾਂ ਨੂੰ ਇੱਕਜੁੱਟ ਕਰ ਕੇ ਪਾਰਟੀ ਦੀ ਪਕੜ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਹੋਰ ਵਧੇਰੇ ਮਜ਼ਬੂਤੀ ਨਾਲ ਉੱਭਰੇਗੀ ਅਤੇ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤਿਆ ਜਾਵੇਗਾ | ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਾਰਟੀ ਵਲੋਂ ਜਲਦੀ ਹੀ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਅਤੇ ਜਨਸੰਪਰਕ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਨਾਲ ਭਾਰਤੀ ਜਨਤਾ ਪਾਰਟੀ ਨਾਲ ਨਵੇਂ ਮੈਂਬਰ ਜੋੜਨ ਦੇ ਨਾਲ-ਨਾਲ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ |
ਪਿਛਲੀ ਖ਼ਬਰ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਰਾਜੇਵਾਲ 'ਚ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।