29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਰਾਜੇਵਾਲ 'ਚ ਮਨਾਇਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਅਤੇ ਗੁਰਪ੍ਰੀਤ ਸਿੰਘ ਮਿੰਟੂ | <br/> ਪਾਲ ਖਰੌੜ ਅਤੇ ਅਨਮੋਲ ਕਵਾਤਰਾ ਨੂੰ ਸਨਮਾਨਿਤ ਕਰਦੇ ਸਰਪੰਚ ਰਣਜੀਤ ਸਿੰਘ ਨਾਲ ਗੁ. ਪ੍ਰਬੰਧਕ ਕਮੇਟੀ ਪ੍ਰਧਾਨ ਹਰਿੰਦਰ ਸਿੰਘ ਨਿੰਦੀ ਅਤੇ ਪ੍ਰਬੰਧਕ | ਤਸਵੀਰਾਂ : ਪਾਲਾ ਰਾਜੇਵਾਲੀਆ <br/> ਰਾਜੇਵਾਲ ਵਿਖੇ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਮੌਕੇ ਐੱਮ. ਪੀ. ਸਰਬਜੀਤ ਸਿੰਘ ਸੰਬੋਧਨ ਕਰਨ ਸਮੇਂ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਨਮਾਨਿਤ ਕਰਦੇ ਸਰਪੰਚ ਰਣਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਅਤੇ ਪ੍ਰਬੰਧਕ | <br/> 07-06-2026
ਖੰਨਾ/ਜੌੜੇਪੁਲ ਜਰਗ, 6 ਜੂਨ (ਹਰਜਿੰਦਰ ਸਿੰਘ ਲਾਲ, ਪਾਲਾ ਰਾਜੇਵਾਲੀਆ)-ਮਨੁੱਖਤਾ ਦੇ ਮਸੀਹਾ ਅਤੇ ਪਿੰਗਲਵਾੜਾ ਅੰਮਿ੍ਤਸਰ ਦੇ ਬਾਨੀ ਭਗਤ ਪੂਰਨ ਸਿੰਘ ਦਾ 122ਵਾਂ ਜਨਮ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਰਾਜੇਵਾਲ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਪਹਿਲੇ ਦੋ ਦਿਨ ਰਾਤ ਨੂੰ ਨਾਮਵਰ ਪ੍ਰਚਾਰਕ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਦੀਵਾਨ ਸਜਾਏ | ਭਾਈ ਗੁਰਿੰਦਰ ਸਿੰਘ ਰਾਜੇਵਾਲ ਅਤੇ ਹਰਰੂਪ ਸਿੰਘ ਛਬੀਲਾ ਨੇ ਕੀਰਤਨ ਵਿਖਿਆਨ ਦੁਆਰਾ ਸੰਗਤਾਂ ਨਿਹਾਲ ਕੀਤੀਆਂ | ਹਜ਼ਾਰਾਂ ਸੰਗਤਾਂ ਨੇ ਸਮਾਗਮਾਂ 'ਚ ਹਾਜ਼ਰੀ ਭਰੀ | ਅਖੀਰਲੇ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਐੱਮ. ਪੀ. ਫ਼ਰੀਦਕੋਟ ਸਰਬਜੀਤ ਸਿੰਘ ਖ਼ਾਲਸਾ, ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਕਲਾਂ, ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ, ਜਥੇਦਾਰ ਅਮਰੀਕ ਸਿੰਘ ਈਸੜੂ, ਵਾਰਿਸ ਪੰਜਾਬ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਆਦਿ ਸ਼ਾਮਲ ਹੋਏ | ਉੱਘੇ ਪੰਥਕ ਵਿਦਵਾਨ ਭਾਈ ਸਰਬਜੀਤ ਸਿੰਘ ਧੂੰਦਾ ਨੇ ਭਗਤ ਪੂਰਨ ਸਿੰਘ ਦੇ ਪਰਉਪਕਾਰੀ ਜੀਵਨ ਬਾਰੇ ਖੁੱਲ ਕੇ ਚਾਨਣਾ ਪਾਇਆ | ਇਸ ਮੌਕੇ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮਾਗਮ ਦੇ ਪ੍ਰਬੰਧਕਾਂ ਵਲੋਂ ਸਮਾਜਿਕ ਸੇਵਾਵਾਂ ਨਿਭਾਉਣ ਵਾਲੇ ਸਤੀਸ਼ ਕੁਮਾਰ ਪੀ. ਜੀ. ਆਈ., ਮਨੁੱਖਤਾ ਦੀ ਸੇਵਾ ਕਰਨ ਵਾਲੇ ਗੁਰਪ੍ਰੀਤ ਸਿੰਘ ਮਿੰਟੂ, ਪਾਲ ਸਿੰਘ ਖਰੌੜ, ਅਨਮੋਲ ਕਵਾਤਰਾ ਲੁਧਿਆਣਾ ਸਮੇਤ ਪੁੱਜੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਬਲਬੀਰ ਸਿੰਘ ਰਾਜੇਵਾਲ ਨੇ ਭਗਤ ਪੂਰਨ ਸਿੰਘ ਦੀਆਂ ਸੇਵਾਵਾਂ ਅਤੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਗੁਰਪ੍ਰੀਤ ਸਿੰਘ ਮਿੰਟੂ ਨੇ ਸਭਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰੁੱਖ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸੰਭਾਲ ਧੀਆਂ ਪੁੱਤਰਾਂ ਵਾਂਗ ਕਰੋ-ਗੜ੍ਹੀ ਅਗਲੀ ਖ਼ਬਰ ਢੋਲਣਵਾਲ ਵਲੋਂ ਪੰਜਾਬ ਪ੍ਰਧਾਨ ਨਾਲ ਮੁਲਾਕਾਤ ਦੌਰਾਨ ਆਗਾਮੀ ਚੋਣਾਂ ਸੰਬੰਧੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।