29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 07-06-2026
ਖੰਨਾ, 6 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਨ. ਐੱਸ. ਐੱਸ .ਯੂਨਿਟ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦਰਖ਼ਤ ਕੱਟੇ ਜਾ ਰਹੇ ਹਨ, ਉਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਜੀਵਨ ਤੇ ਬਹੁਤ ਮਾੜਾ ਪ੍ਰਭਾਵ ਪਵੇਗਾ ਅਤੇ ਸਾਨੂੰ ਭਿਆਨਕ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਨੇ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਪ੍ਰੋ. ਹਰਨੀਤ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਵਾਤਾਵਰਨ ਨੂੰ ਮੁੱਢਲੇ ਰੂਪ ਵਿਚ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਅਨਾਜ ਮੰਡੀ ਘਲੋਟੀ ਵਿਖੇ ਪਿੰਡ ਘਲੋਟੀ ਨਿਵਾਸੀਆਂ ਤੇ ਗੁ. ਸਾਹਿਬ ਪ੍ਰਬੰਧਕ ਕਮੇਟੀ ਵਲੋਂ ਲਗਾਇਆ ਮੋਰਚਾ ਅਦਾਲਤੀ ਕਾਰਵਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।