29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੈਕਚਰਾਰ ਕੇਡਰ ਯੂਨੀਅਨ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਦੇ ਲਾਠੀਚਾਰਜ ਦੀ ਨਿਖੇਧੀ

ਅਜੀਤ ਡੈਸਕ 07-06-2026
ਕੁਹਾੜਾ, 6 ਜੂਨ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ 2600 ਲਾਈਨਮੈਨ ਅਪ੍ਰੈਂਟਿਸ਼ਿਪ ਯੂਨੀਅਨ ਦੇ ਮੈਂਬਰ ਲੰਬੇ ਸਮੇਂ ਤੋਂ ਨੌਕਰੀ ਪੱਕੀ ਕਰਨ ਦੀ ਮੰਗ ਕਰ ਰਹੇ ਸਨ ਤਾਂ ਪੁਲਿਸ ਨੇ ਗੇਟ ਖੁਲ੍ਹਵਾਉਣ ਲਈ ਨੌਜਵਾਨਾਂ 'ਤੇ ਜ਼ਬਰਦਸਤੀ ਡਾਂਗਾਂ ਵਰ੍ਹਾ ਦਿੱਤੀਆਂ | ਇਸ ਲਾਠੀਚਾਰਜ ਕਾਰਨ ਕਈ ਨੌਜਵਾਨ ਜ਼ਖਮੀ ਹੋ ਗਏ, ਜੋ ਕਿ ਬਹੁਤ ਮੰਦਭਾਗਾ ਹੈ | ਲੈਕਚਰਾਰ ਕੇਡਰ ਯੂਨੀਅਨ ਦੇ ਵਿਤ ਸਕੱਤਰ ਜਗਦੀਪ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕਰਨਾ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਦਮਨਕਾਰੀ ਨੀਤੀ ਅਪਣਾ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਕਲਾਸਾਂ ਆਰੰਭ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।