29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਿੰਡ ਕਿਸ਼ਨਪੁਰਾ 'ਚ ਵਿਧਾਇਕ ਗਿਆਸਪੁਰਾ ਨੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 07-06-2026
ਮਲੌਦ, 6 ਜੂਨ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ ਵਿਖੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਪੰਚ ਮਨਦੀਪ ਸਿੰਘ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਲਾਭਪਾਰਤੀ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀਆਂ ਰਾਸ਼ਣ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨੇ ਪਹਿਲੀ ਵਾਰ ਅਜਿਹੀ ਸਰਕਾਰ ਚੁਣੀ ਹੈ ਜਿਸ ਨੇ ਨਾ ਕੇਵਲ ਆਪਣੇ ਸਾਰੇ ਚੋਣ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ, ਸਗੋਂ ਲੋਕਾਂ ਤੱਕ ਉਹ ਸਹੂਲਤਾਂ ਵੀ ਪਹੁੰਚਾਇਆ ਹਨ, ਜਿਨ੍ਹਾਂ ਦਾ ਵਾਅਦਾ ਤੱਕ ਨਹੀਂ ਸੀ ਕੀਤਾ | ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਚੇਅਰਮੈਨ ਮੁਕੰਦ ਸਿੰਘ ਕਿਸ਼ਨੁਪਰਾ, ਪੰਚ ਰਾਮ ਸਿੰਘ, ਪੰਚ ਜਸਵੀਰ ਸਿੰਘ, ਪੰਚ ਜਸਪਾਲ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਕਲਾਸਾਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।