29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਬੇਰ ਕਲਾਂ ਵਿਖੇ ਬਰਤਨਾਂ ਦੀ ਸੇਵਾ ਕੀਤੀ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਦੇ ਗੁਰਦੁਆਰਾ ਚੜ੍ਹਦੀ ਕਲਾਂ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਤਰਫ਼ੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਨੇ ਲੰਗਰ ਹਾਲ ਲਈ ਥਾਲ, ਗਲਾਸ, ਚਮਚ ਆਦਿ ਬਰਤਨ ਭੇਂਟ ਕੀਤੇ | ਇਸ ਮੌਕੇ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਨਾਲ ਨਾਲ ਗੁਰੂ ਘਰਾਂ ਦੀ ਸੇਵਾ ਸੰਭਾਲ, ਸਿਹਤ, ਸਿੱਖਿਆ ਸਮੇਤ ਹੋਰਨਾਂ ਸਮਾਜਿਕ ਕਾਰਜਾਂ ਵਿੱਚ ਸਮੇਂ ਸਮੇਂ ਤੇ ਸਹਿਯੋਗ ਕੀਤਾ ਜਾਂਦਾ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਨਾਂ ਦੀ ਭੇਂਟ ਲਈ ਐਸ. ਜੀ. ਪੀ. ਸੀ. ਦਾ ਧੰਨਵਾਦ ਕੀਤਾ | ਇਸ ਮੌਕੇ ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰਕਲਾਂ, ਪ੍ਰਬੰਧਕ ਕਮੇਟੀ ਪ੍ਰਧਾਨ ਸੁਖਦੇਵ ਸਿੰਘ, ਸੈਕਟਰੀ ਅਮਰੀਕ ਸਿੰਘ, ਡਾ. ਬਲਵੀਰ ਸਿੰਘ, ਤਰਲੋਚਨ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ ਚਹਿਲ, ਸੌਦਾਗਰ ਸਿੰਘ, ਜੋਗਿੰਦਰ ਸਿੰਘ ਮੰਤਰੀ, ਲਖਵੀਰ ਸਿੰਘ ਸੋਨੀ, ਰਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਸਾਧੂ ਸਿੰਘ, ਬਾਬਾ ਸੁਖਦੇਵ ਸਿੰਘ, ਬਿੱਲੂ ਸੇਵਾਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਐਸ. ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਹਲਕਾ ਪਾਇਲ ਦੇ ਪਿੰਡ-ਪਿੰਡ ਕੀਤੀਆਂ ਜਾਣਗੀਆਂ ਵੱਡੇ ਪੱਧਰ '... ਅਗਲੀ ਖ਼ਬਰ ਦੇਸ਼ ਦੀ ਆਜ਼ਾਦੀ ਦੀ ਲੜਾਈ ਦਾ ਮੁੱਢ ਅੰਗਰੇਜ਼ ਸਾਮਰਾਜ ਵਿਰੁੱਧ ਨਾ ਮਿਲਵਰਤਨ ਲਹਿਰ ਨੇੇ ਬੰਨਿ੍ਹਆ-ਰਾਜਪਾਲ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।