29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹੰਬੜਾਂ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 08-06-2026
ਹੰਬੜਾਂ, 7 ਜੂਨ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਲੋਕਲ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੰਬੜਾਂ 'ਚ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਲੁਧਿਆਣਾ, ਸਿੱਧਵਾਂ ਬੇਟ ਮੁੱਖ ਸੜਕ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸਮੇਂ ਸਮੇਂ ਵੱਡੀ ਗਿਣਤੀ 'ਚ ਸੇਵਾ ਕਰ ਰਹੇ ਨੌਜਵਾਨਾਂ ਸਮੇਤ ਹੋਰ ਸੇਵਾਦਾਰਾਂ ਵਲੋਂ ਰਾਹਗੀਰਾਂ ਨੂੰ ਸਤਿਕਾਰਸ ਸਹਿਤ ਠੰਢਾ-ਮਿੱਠਾ ਜਲ ਛਕਾਇਆ ਗਿਆ | ਸੇਵਾਦਾਰ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਕਮੇਟੀ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਰਪੰਚ ਬਚਿੱਤਰ ਸਿੰਘ, ਪੰਚ ਖੁਸ਼ਪ੍ਰੀਤ ਸਿੰਘ, ਸਮਾਜ ਸੇਵੀ ਮੇਜਰ ਸਿੰਘ, ਸਰੀਫ ਸਿੰਘ, ਹਰਪਾਲ ਸਿੰਘ ਫੌਜੀ, ਪ੍ਰਧਾਨ ਜਸਵੀਰ ਸਿੰਘ, ਮਨਜੀਤ ਸਿੰਘ ਮਨੀ, ਪ੍ਰਧਾਨ ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਮਨਦੀਪ ਸਿੰਘ ਬੱਬਾ, ਕੁਲਦੀਪ ਸਿੰਘ ਕਲੇਰ, ਰਣਜੀਤ ਸਿੰਘ ਜੀਤੂ, ਗੁਰਪ੍ਰੀਤ ਸਿੰਘ ਮੈਲਡੇ ਸਮੇਤ ਹੋਰਾਂ ਵਲੋਂ ਸੇਵਾ ਵਿਚ ਵੱਧ-ਚੜ•ਕੇ ਭਾਗ ਲਿਆ ਤੇ ਹਰੇਕ ਸਾਲ ਦੀ ਤਰਾਂ ਉਕਤ ਛਬੀਲ ਨੂੰ ਅੱਗੇ ਤੋਂ ਵੀ ਨਿਰੰਤਰ ਜਾਰੀ ਰੱਖਣ ਲਈ ਸੰਗਤਾਂ ਦੇ ਸਹਿਯੋਗ ਦੀ ਮੰਗ ਕੀਤੀ |
ਪਿਛਲੀ ਖ਼ਬਰ ਜਗਰਾਉਂ ਦੇ ਸੀਨੀਅਰ ਕਾਂਗਰਸੀ ਆਗੂ 'ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਆਲੀਵਾਲ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਦੀ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।