30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੀ. ਐਲ. ਓਜ਼ ਵਲੋਂ ਵੋਟਾਂ ਦੀ ਵੈਰੀਫਿਕੇਸ਼ਨ ਤੇ ਸੁਧਾਈ ਲਈ ਕੈਂਪ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਦਿਲਬਾਗ ਸਿੰਘ ਚਾਪੜਾ)-ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰੀ ਐਸ. ਆਈ. ਆਰ ਤਹਿਤ ਵੋਟਰਾਂ ਦੀ ਵੈਰੀਫਿਕੇਸ਼ਨ ਅਤੇ ਵੋਟਾਂ ਦੀ ਸੁਧਾਈ ਲਈ ਬੂਥ ਲੈਵਲ ਅਫ਼ਸਰਾਂ ਵੱਲੋਂ ਬੂਥਾਂ ਤੇ ਕੈਂਪ ਲਗਾਏ ਗਏ | ਜਾਣਕਾਰੀ ਦਿੰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਬੂਥ ਪੱਧਰ ਤੇ ਲਗਾਏ ਗਏ ਬੂਥ ਲੈਵਲ ਏਜੰਟਾਂ ਨੇ ਵੀ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਤਾਂ ਜੋ ਵੋਟਰਾਂ ਨੂੰ ਪ੍ਰੀ ਐਸ. ਆਈ. ਆਰ ਤਹਿਤ ਵੈਰੀਫਿਕੇਸ਼ਨ ਕਰਵਾਉਣ ਵਿੱਚ ਮਦਦ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ, ਇਸ ਲਈ ਕੋਈ ਵੀ ਜਾਇਜ਼ ਵੋਟ ਨਾ ਕੱਟੀ ਜਾਵੇ ਅਤੇ ਕੋਈ ਵੀ ਗਲਤ ਵੋਟ ਨਾ ਬਣੇ ਇਸ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਦੇ ਬੂਥ ਲੈਵਲ ਏਜੰਟ ਵੀ ਵੋਟਰਾਂ ਦੀ ਸਹਾਇਤਾ ਲਈ ਉਪਲਬਧ ਹਨ |
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅੰਡਰ-17 ਲੜਕਿਆਂ ਦੀ ਬਾਸਕਟਬਾਲ ਲੀਗ ਕਰਵਾਈ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।