30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਲੈਨਟ ਈ ਸਕੂਲ, ਖੰਨਾ ਵਿਖੇ ਸੀ. ਬੀ. ਐਸ. ਈ. ਟਰੇਨਿੰਗ ਸੈਸ਼ਨ ਸਮਾਗਮ

ਅਜੀਤ ਡੈਸਕ 08-06-2026
ਖੰਨਾ, 7 ਜੂਨ (ਹਰਜਿੰਦਰ ਸਿੰਘ ਲਾਲ)-ਪਲੈਨਟ ਈ ਸਕੂਲ, ਖੰਨਾ ਵਿਖੇ ਸੀ. ਬੀ. ਐਸ. ਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਮੋਟਿੰਗ ਮੈਂਟਲ ਹੈਲਥ ਐਂਡ ਵੈਲਨੈਸ ਅਮਗ ਸਟੂਡੈਂਟਸ ਵਿਸ਼ੇ ਉੱਤੇ ਇੱਕ ਵਿਸ਼ੇਸ਼ ਟਰੇਨਿੰਗ ਸੈਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ 'ਤੇ ਡਾ. ਹਰਪ੍ਰੀਤ ਕੌਰ ਅਤੇ ਵਿਕਾਸ ਧੀਮਾਨ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਤਣਾਅ, ਚਿੰਤਾ, ਭਾਵਨਾਤਮਕ ਚੁਨੌਤੀਆਂ ਅਤੇ ਵਿਵਹਾਰਿਕ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ | ਰਿਸੋਰਸ ਪਰਸਨਾਂ ਨੇ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਲਈ ਸਿਰਫ਼ ਗਿਆਨ ਦੇ ਸਰੋਤ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਰਗਦਰਸ਼ਕ ਅਤੇ ਪੇ੍ਰਰਨਾ ਸਰੋਤ ਵੀ ਹੁੰਦੇ ਹਨ | ਉਨ੍ਹਾਂ ਨੇ ਸਕਾਰਾਤਮਿਕ ਸਕੂਲੀ ਮਾਹੌਲ ਸਿਰਜਣ, ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਕਾਇਮ ਕਰਨ ਅਤੇ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਕਰਨ ਲਈ ਕਈ ਵਿਹਾਰਕ ਸੁਝਾਅ ਸਾਂਝੇ ਕੀਤੇ | ਸੈਸ਼ਨ ਦੌਰਾਨ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਅਤੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ | ਇਹ ਟਰੇਨਿੰਗ ਸੈਸ਼ਨ ਸਾਰੇ ਭਾਗੀਦਾਰਾਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਸਾਬਤ ਹੋਇਆ | ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮਨੀਸ਼ ਧਵਨ, ਸੋਨੀਆ ਧਵਨ, ਸਕੂਲ ਪਿ੍ੰਸੀਪਲ ਰਕੇਸ਼ ਠਾਕੁਰ ਨੇ ਰਿਸੋਰਸ ਪਰਸਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਨੇ ਸੀ. ਬੀ. ਐਸ. ਈ ਦਾ ਵੀ ਧੰਨਵਾਦ ਕੀਤਾ, ਜੋ ਸਮੇਂ-ਸਮੇਂ 'ਤੇ ਅਜਿਹੇ ਉਪਯੋਗੀ ਅਤੇ ਅਰਥਪੂਰਨ ਟਰੇਨਿੰਗ ਪ੍ਰੋਗਰਾਮ ਆਯੋਜਿਤ ਕਰਕੇ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਵਿੱਚ ਵਾਧਾ ਕਰਦੀ ਹੈ | ਪਿ੍ੰਸੀਪਲ ਨੇ ਸਾਰੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਰਕਾਰ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਕਰਨਾ ਬਹੁਤ ਮੰਦਭਾਗਾ-ਸ਼ਾਹਪੁਰ ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ 'ਚ ਅਧਿਆਪਕਾਂ ਲਈ ਤਿੰਨ-ਦਿਨਾਂ ਦੀ ਕਲਾਸ-ਰੂਮ ਵਰਕਸ਼ਾਪ ਮੈਨੇਜਮੈਂਟ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।