30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਪ ਆਗੂ ਸੁਰਿੰਦਰਪਾਲ ਕਾਲਾ ਨੂੰ ਸਦਮਾ-ਦਾਦੀ ਸਵਰਗਵਾਸ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰਪਾਲ ਸਿੰਘ ਕਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਅਚਾਨਕ ਉਨ੍ਹਾਂ ਦੇ ਦਾਦੀ ਗੁਰਦੇਵ ਕੌਰ ਅਕਾਲ ਚਲਾਣਾ ਗਏ, ਜਿਹਨਾਂ ਦਾ ਸੇਜਲ ਨੇਤਰਾਂ ਨਾਲ ਅੰਤਿਮ ਸੰਸਕਾਰ ਪਿੰਡ ਆਲਮਪੁਰ ਚਾਪੜਾ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਸੁਰਿੰਦਰਪਾਲ ਸਿੰਘ ਵੱਲੋਂ ਵਿਖਾਈ ਗਈ | ਇਸ ਸਮੇਂ ਪਰਿਵਾਰ ਨਾਲ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ, ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਚੇਅਰਮੈਨ ਕਰਨ ਸਿਹੌੜਾ, ਪ੍ਰਗਟ ਸਿੰਘ ਸਿਆੜ, ਸਰਪੰਚ ਅਮਰਦੀਪ ਸਿੰਘ, ਸਰਪੰਚ ਲਖਵੀਰ ਸਿੰਘ ਅਤੇ ਸਰਪੰਚ ਵੀਰ ਦਵਿੰਦਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
ਪਿਛਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨਗੀ ਅਹੁਦੇ ਲਈ ਖ਼ਰੀਦੋ-ਫ਼ਰੋਖਤ ਦੀਆਂ ਚਰਚਾਵਾਂ ਨੇ ਕਾਂਗਰਸ ਨੂੰ ਗਰਮੀ 'ਚ ਕੰਬਣੀ ਛੇੜੀ... ਅਗਲੀ ਖ਼ਬਰ ਸਰਕਾਰ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਕਰਨਾ ਬਹੁਤ ਮੰਦਭਾਗਾ-ਸ਼ਾਹਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।