31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਾਹਰਲੇ ਗੁਰਦੁਆਰਾ ਸਾਹਿਬ ਰੋੜੀਆਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਸਹਾਰਨ ਮਾਜਰਾ)-ਬਾਹਰਲੇ ਗੁਰਦੁਆਰਾ ਸਾਹਿਬ ਪਿੰਡ ਰੋੜੀਆਂ ਵਿਖੇ ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਪ੍ਰਧਾਨ ਕੁਲਦੀਪ ਸਿੰਘ ਸੋਮਲ, ਮਨਜੀਤ ਸਿੰਘ ਮੀਤਾ, ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਦੇ ਪਿਤਾ ਗੁਰਚਰਨ ਸਿੰਘ, ਨਿਰਮਲ ਸਿੰਘ ਨਿੰਮਾ, ਸਾਬਕਾ ਕੌਂਸਲਰ ਰਛਪਾਲ ਸਿੰਘ ਪੋਲਾ, ਜਥੇ. ਰਣਵੀਰ ਸਿੰਘ, ਬਾਪੂ ਰਾਮ ਆਸਰਾ ਸਿੰਘ ਰੋੜੀਆਂ, ਮਨਜੀਤ ਸਿੰਘ ਨੰਦ, ਦੀਦਾਰ ਸਿੰਘ ਆਦਿ ਪਤਵੰਤਿਆਂ ਦੇ ਉੱਦਮ ਸਦਕਾ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਸ਼ਹੀਦੀ ਨੂੰ ਸਮਰਪਿਤ ਸਾਦੇ ਸਮਾਗਮ ਦੌਰਾਨ ਸਾਂਝੇ ਤੌਰ ਤੇ ਅਰਦਾਸ ਬੇਨਤੀ ਕੀਤੀ ਗਈ ਅਤੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਸਹਿਤ ਸਤਿਕਾਰ ਭੇਂਟ ਕੀਤੇ ਗਏ | ਇਸ ਮੌਕੇ ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਵਲੋਂ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਲਾਸਾਨੀ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਪ੍ਰਧਾਨ ਕੁਲਦੀਪ ਸਿੰਘ ਸੋਮਲ ਨੇ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸਮਾਗਮਾਂ ਨੂੰ ਵੱਡੀ ਪੱਧਰ ਤੇ ਮਨਾਉਣਾ ਚਾਹੀਦਾ ਹੈ | ਕਿਉਂਕਿ ਜਿਹੜੀਆਂ ਕੌਮਾਂ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਦਾ ਇਤਿਹਾਸ ਉਨ੍ਹਾਂ ਨੂੰ ਕਦੀ ਮੁਆਫ਼ ਨਹੀਂ ਕਰਦਾ | ਇਸ ਲਈ ਆਪ ਅਤੇ ਆਪੋ ਆਪਣੇ ਬੱਚਿਆਂ ਨੂੰ ਸੰਗਤ ਨਾਲ ਜੋੜਿਆ ਜਾਵੇ ਤਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਗੁਰੂ ਸਾਹਿਬ ਜੀ ਦੇ ਇਤਿਹਾਸ ਨਾਲ ਜੁੜੀ ਰਹੇ | ਉਨ੍ਹਾਂ ਕਿਹਾ ਕਿ ਕੇਵਲ ਗੁਰੂ ਸਾਹਿਬ ਜੀ ਨਾਲ ਸੰਬੰਧਿਤ ਦਿਨ ਮਨਾਉਣੇ ਹੀ ਸਾਡਾ ਫ਼ਰਜ਼ ਨਹੀਂ ਹੈ | ਸਗੋਂ ਉਨ੍ਹਾਂ ਵਲੋਂ ਜਿਸ ਮਹਾਨ ਕਾਰਜਾਂ ਲਈ ਸ਼ਹਾਦਤਾਂ ਦਿੱਤੀਆਂ ਹਨ | ਉਸ ਫ਼ਲਸਫ਼ੇ ਤੇ ਉਨ੍ਹਾਂ ਦੀ ਸੋਚ ਅਨੁਸਾਰ ਜੀਵਨ ਬਣਾਉਣਾ ਚਾਹੀਦਾ ਹੈ | ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦੇ ਲੰਗਰ ਲਗਾਏ ਗਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਭੰਡਾਰੇ ਛਕੇ | ਇਸ ਮੌਕੇ ਅਸਿਸਟੈਂਟ ਡਾਇਰੈਕਟਰ ਇੰਜ.ਹਰਮਿੰਦਰ ਸਿੰਘ ਸਹਾਰਨ ਮਾਜਰਾ, ਭਾਈ ਹਰਜਿੰਦਰ ਸਿੰਘ, ਪ੍ਰਦੀਪ ਸਿੰਘ, ਬਲਰਾਜ ਸਿੰਘ, ਆਸ਼ੂ ਗੋਇਲ, ਨੰਦਾ ਰੋੜੀਆਂ, ਜਥੇਦਾਰ ਰਣਵੀਰ ਸਿੰਘ, ਜਸਕਰਨ ਸਿੰਘ, ਮੱਘਰ ਸਿੰਘ ਜੱਲ੍ਹਾ, ਦਵਿੰਦਰ ਸਿੰਘ ਨੋਨਾ, ਕਾਕਾ ਦਮਨਪ੍ਰੀਤ ਸਿੰਘ, ਗੁਰਮਨ ਸਿੰਘ ਸਮੇਤ ਬਹੁਤ ਸਾਰੀਆਂ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਲੰਗਰਾਂ ਵਿੱਚ ਸੇਵਾ ਨਿਭਾਈ |
ਪਿਛਲੀ ਖ਼ਬਰ ਨੌਜਵਾਨ ਲਵਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਦੋਰਾਹਾ ਭਾਜਪਾ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।