31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਿੱਖ ਧਰਮ ਮਨੁੱਖ ਨੂੰ ਮਨੁੱਖਤਾ ਨਾਲ ਜੋੜਦਾ-ਭਾਈ ਗਰੇਵਾਲ

ਅਜੀਤ ਡੈਸਕ 08-06-2026
ਜਗਰਾਉਂ, 7 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੁਪਹਿਰਾ ਸਾਹਿਬ ਸਮਾਗਮ ਹੋਇਆ | ਇਸ ਸਮਾਗਮ ਵਿਚ ਸੰਗਤਾਂ ਨੇ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਤੇ ਕੀਰਤਨ ਕੀਤਾ ਗਿਆ | ਇਸ ਤੋਂ ਇਲਾਵਾ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਮਨੁੱਖ ਨੂੰ ਮਨੁੱਖਤਾ ਨਾਲ ਜੋੜਦਾ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਖੁਦ ਅਤੇ ਦੂਸਰਿਆਂ ਨੂੰ ਜਿਉਣ ਦੀ ਜਾਚ ਸਿਖਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਜੋ ਸੌੜੀ ਅਤੇ ਛੋਟੀ ਸੋਚ ਦੇ ਮਾਲਕ ਹਨ, ਉਨ੍ਹਾਂ ਨੂੰ ਸਿੱਖ ਵਿਚਾਰਧਾਰਾ ਰਾਸ ਨਹੀਂ ਆਉਂਦੀ ਹੈ | ਇਸ ਕਰਕੇ ਹੀ ਅਜਿਹੇ ਅਨਸਰਾਂ ਨੇ 1984 ਵਿਚ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਦੀ ਬੇਅਦਬੀ ਅਤੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰਾਂ ਚਾਹੇ ਜ਼ੁਲਮ ਦੀ ਹਰ ਹੱਦ ਟੱਪ ਜਾਣ, ਪਰ ਸਿੱਖ ਲੋਕਾਈ ਨੂੰ ਇਕਜੁੱਟ ਕਰਨ ਲਈ ਕਾਰਜ ਕਰਦੇ ਰਹਿਣਗੇ | ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਐਤਵਾਰ ਸੰਗਤਾਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਜਾਪ ਸਾਹਿਬ ਜੀ, ਸ੍ਰੀ ਚੌਪਈ ਸਾਹਿਬ ਜੀ, ਸ੍ਰੀ ਅਨੰਦ ਸਾਹਿਬ ਜੀ ਬਾਣੀ ਦੇ ਪਾਠ ਅਤੇ ਕੀਰਤਨ ਸੰਗਤੀ ਰੂਪ ਵਿਚ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਮੌਕੇ ਸੰਗਤਾਂ ਖਾਸ ਕਰਕੇ ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਗਿਆਨ ਹਾਸਲ ਕਰਨ ਲਈ ਆਖਿਆ ਜਾਂਦਾ ਹੈ | ਇਸ ਮੌਕੇ ਸਰਪ੍ਰੀਤ ਸਿੰਘ ਕਾਉਂਕੇ, ਕੁਲਦੀਪ ਸਿੰਘ, ਤੇਜਿੰਦਰ ਸਿੰਘ, ਸੁਖਜੀਵਨ ਸਿੰਘ, ਜਸਵਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਗੁਲਜਾਰ ਸਿੰਘ, ਕਰਮ ਸਿੰਘ, ਮਨਜਿੰਦਰ ਸਿੰਘ, ਕੁਲਦੀਪ ਸਿੰਘ ਰਾਜੂ, ਜਸਵਿੰਦਰ ਕੌਰ, ਜਸਵੀਰ ਕੌਰ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਬਖ਼ਸ ਸਿੰਘ, ਰਣਧੀਰ ਸਿੰਘ, ਪਰਦੀਪ ਸਿੰਘ, ਮਨਦੀਪ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਅੰਨ੍ਹੇਵਾਹ ਲਾਠੀਚਾਰਜ ਕਰਨਾ ਨਿੰਦਣਯੋਗ-ਸਿੰਮਕ/ਮਲਕਪੁਰ/ਝੱਮਟ ਅਗਲੀ ਖ਼ਬਰ ਨੌਜਵਾਨ ਲਵਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।