31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਅੰਨੇ ਤਸ਼ੱਦਦ ਨੇ 'ਆਪ' ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ-ਲਤਾਲਾ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਸਹਾਰਨ ਮਾਜਰਾ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਕਿਹਾ ਕਿ ਪਟਿਆਲੇ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਅਪ੍ਰੇਟਸ਼ਿਪ ਲਾਈਨਮੈਨ ਧਰਨਾਕਾਰੀਆਂ ਉੱਪਰ ਅੰਨੇ ਵਾਹ ਤਸ਼ੱਦਦ ਅਤੇ ਸਰਕਾਰੀ ਜ਼ੁਲਮ ਦੀ ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਘੋਰ ਨਿੰਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 65 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਘਟਨਾ ਨਾਲ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਜ਼ਾਲਮ ਨੀਤੀ ਸਾਹਮਣੇ ਆ ਗਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਦੁਨੀਆਂ ਭਰ ਵਿੱਚ ਇਹ ਪਹਿਲੀ ਉਦਾਹਰਨ ਹੈ ਕਿ ਨੌਜਵਾਨਾਂ ਨੂੰ ਗੁਮਰਾਹ ਕਰਕੇ ਸੱਤਾ ਵਿਚ ਆਈ ਆਪ ਪਾਰਟੀ ਵਲੋਂ ਉਨ੍ਹਾਂ ਨੌਜਵਾਨਾਂ ਤੇ ਹੀ ਜਬਰ ਕਰਨ ਦੀ ਹੱਦ ਤੋੜ ਦਿੱਤੀ | ਬਲਾਕ ਪ੍ਰਧਾਨ ਲੁਧਿਆਣਾ-1 ਸੁਖਵਿੰਦਰ ਸਿੰਘ ਗਿਆਸਪੁਰਾ ਤੇ ਮਾਂਗਟ -1 ਦੇ ਬਲਾਕ ਆਗੂ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਨਾਲ ਵੀ ਇਹੋ ਜਿਹੇ ਧੱਕੇ ਕਰਦੀ ਆ ਰਹੀ ਹੈ | ਜੋ ਵਲੰਟੀਅਰ ਅਧਿਆਪਕ ਸਰਕਾਰ ਨੇ ਪੱਕੇ ਕੀਤੇ ਸਨ | ਉਹ ਅਜੇ ਵੀ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਦੇ ਹਨ ਤੇ ਰੈਗੂਲਰ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਤੋਂ ਵੰਚਿਤ ਹਨ | ਬਲਵਿੰਦਰ ਸਿੰਘ ਲਤਾਲਾ ਅਤੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਤਸ਼ੱਦਦ ਕਰਨ ਦੀ ਨੀਤੀ ਜਾਰੀ ਰੱਖੀ, ਪੁਰਾਣੀ ਪੈਨਸ਼ਨ, ਡੀ.ਏ ਤੇ ਰੁਜ਼ਗਾਰ ਦੇਣ ਦੀ ਬਜਾਏ ਪੈਰ ਪੈਰ ਤੇ ਝੂਠੀ ਰਾਜਨੀਤੀ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨਾਲ ਨੂੰ ਇਸ ਦਾ ਘੋਰ ਖ਼ਮਿਆਜ਼ਾ ਭੁਗਤਣਾ ਪਵੇਗਾ |
ਪਿਛਲੀ ਖ਼ਬਰ ਪਿੰਡ ਗਗੜਾ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਪਿੰਡ ਪੋਨਾ ਵਿਖੇ ਸਰਪੰਚ ਰਾਜੂ ਪੋਨਾ ਨੇ 'ਮੇਰੀ ਰਸੋਈ ਯੋਜਨਾ' ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।