31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਸਿੰਘ ਸਭਾ ਪਿੰਡ ਬਾਬਰਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਮਜੀਤ ਸਿੰਘ ਪ੍ਰਧਾਨ ਚੁਣੇ ਗਏ

ਅਜੀਤ ਡੈਸਕ 08-06-2026
ਮਲੌਦ, 7 ਜੂਨ (ਸਹਾਰਨ ਮਾਜਰਾ)- ਗੁਰਦੁਆਰਾ ਸਿੰਘ ਸਭਾ ਪਿੰਡ ਬਾਬਰਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਹਾਊਸ ਦੀ ਸਹਿਮਤੀ ਨਾਲ ਕਰਮਜੀਤ ਸਿੰਘ ਪ੍ਰਧਾਨ ਚੁਣੇ ਗਏ | ਜਦੋਂਕਿ ਅਵਤਾਰ ਸਿੰਘ, ਨਿਰਧੌਲ ਸਿੰਘ, ਜਸਵੀਰ ਸਿੰਘ ਡਾ. ਜਗਤਾਰ ਸਿੰਘ, ਜਸਵੀਰ ਸਿੰਘ, ਸੰਤੋਖ ਸਿੰਘ, ਜੋਗਿੰਦਰ ਸਿੰਘ ਸਾਰੇ ਕਮੇਟੀ ਚੁਣੇ ਗਏ ਹਨ | ਇਸ ਮੌਕੇ ਸਰਪੰਚ ਦਰਸ਼ਨ ਸਿੰਘ, ਹਰਦੇਵ ਸਿੰਘ, ਡਾ. ਦੀਦਾਰ ਸਿੰਘ, ਕੇਸਰਜੀਤ ਸਿੰਘ, ਕੁਲਵਿੰਦਰ ਸਿੰਘ, ਡਾ. ਰਣਜੀਤ ਸਿੰਘ ਮੈਡੀਕਲ ਵਾਲੇ, ਕਿਰਪਾਲ ਸਿੰਘ, ਹਰਪ੍ਰੀਤ ਸਿੰਘ, ਰਾਗੀ ਬਲਵਿੰਦਰ ਸਿੰਘ, ਅਵਤਾਰ ਸਿੰਘ ਤਾਰੀ ਆਦਿ ਵੀ ਹਾਜ਼ਰ ਸਨ | ਉਨ੍ਹਾਂ ਸਾਰੀ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਨਵੀਂ ਚੁਣੀ ਗਈ ਕਮੇਟੀ ਪੂਰਨ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਗੁਰੂ ਘਰ ਦੀਆਂ ਸੇਵਾਵਾਂ ਨਿਭਾਏਗੀ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਥਾਣੇਦਾਰ ਕਰਮਜੀਤ ਸਿੰਘ ਨੇ ਸਮੂਹ ਨਗਰ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਿਸ ਉਮੀਦ ਨਾਲ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ, ਉਹ ਇਕ ਸੱਚੇ ਸਿੱਖ ਵਾਂਗ ਬਹੁਤ ਸੋਚ ਸਮਝ ਕੇ ਇਮਾਨਦਾਰੀ ਤੇ ਸਮਾਂਬੱਧ ਤਰੀਕੇ ਅਨੁਸਾਰ ਨਿਭਾਉਣ ਲਈ ਵਚਨਬੱਧ ਰਹਿਣਗੇ |
ਪਿਛਲੀ ਖ਼ਬਰ ਬੀ. ਐੈੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਪਟਿਆਲਾ 'ਚ ਬੇਰੁਜ਼ਗਾਰਾਂ 'ਤੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਨੇ ਕੀਤਾ 85 ਵਿਦਿਆਰਥੀਆਂ ਨੂੰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।