14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਘਰਖਣਾ ਵਿਖੇ ਬਲਵਿੰਦਰ ਸਿੰਘ ਬੰਬ ਨੂੰ ਜ਼ਿਲ੍ਹਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ

ਅਜੀਤ ਡੈਸਕ 09-06-2026
ਸਮਰਾਲਾ, 8 ਜੂਨ (ਪੱਤਰ ਪ੍ਰੇਰਕ)-ਕਾਂਗਰਸ ਪਾਰਟੀ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਹੇਠਲੇ ਪੱਧਰ 'ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਐੱਸ. ਸੀ. ਡਿਪਾਰਟਮੈਂਟ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਵਲੋਂ ਆਪਣੇ ਜ਼ਿਲ੍ਹਾ ਚੇਅਰਮੈਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਪੁਲਿਸ ਜ਼ਿਲ੍ਹਾ ਖੰਨਾ ਤੋਂ ਬਲਵਿੰਦਰ ਸਿੰਘ ਬੰਬ ਨੂੰ ਤੀਜੀ ਵਾਰ ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦੀ ਖ਼ੁਸ਼ੀ ਵਿਚ ਬਲਾਕ ਸਮਰਾਲਾ ਦੇ ਪਿੰਡ ਘਰਖਣਾ ਦੇ ਨਗਰ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਮੰਡਲ ਪ੍ਰਧਾਨ ਪ੍ਰਦੀਪ ਸਿੰਘ ਸਰਪੰਚ ਘਰਖਣਾ ਅਤੇ ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਜਰਨਲ ਸੈਕਟਰੀ ਦਵਿੰਦਰ ਸਿੰਘ ਘਰਖਣਾ ਦੀ ਅਗਵਾਈ ਹੇਠ ਬਲਵਿੰਦਰ ਸਿੰਘ ਬੰਬ ਨੂੰ ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦਾ ਤੀਜੀ ਵਾਰ ਜ਼ਿਲ੍ਹਾ ਚੇਅਰਮੈਨ ਬਣਨ 'ਤੇ ਸਮੂਹ ਨਗਰ ਵਲੋਂ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ | ਬਲਵਿੰਦਰ ਸਿੰਘ ਬੰਬ ਨੇ ਸਮੂਹ ਨਗਰ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ | ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਜਿਹਦੇ ਵਿੱਚ ਹਰ ਇੱਕ ਵਰਗ ਦੇ ਲੋਕਾਂ ਨੂੰ ਨੁਮਾਇੰਦਗੀ ਦਿੱਤੀ ਜਾਂਦੀ ਹੈ | ਇਸ ਮੌਕੇ ਸਰਪੰਚ ਪ੍ਰਦੀਪ ਸਿੰਘ ਘਰਖਣਾ, ਦਵਿੰਦਰ ਸਿੰਘ ਘਰਖਣਾ, ਗੁਰਮੁਖ ਸਿੰਘ ਸਾਬਕਾ ਸਰਪੰਚ, ਨਾਹਰ ਸਿੰਘ, ਗੁਰਪਾਲ ਸਿੰਘ, ਮਹਿੰਦਰ ਸਿੰਘ ਬਲਾਕ ਪ੍ਰਧਾਨ ਓ. ਬੀ. ਸੀ. ਸੈੱਲ, ਪਾਲ ਸਿੰਘ ਬੇਲਦਾਰ, ਪ੍ਰਦੀਪ ਕੁਮਾਰ, ਸੁਖਵਿੰਦਰ ਸਿੰਘ ਤੋਂ ਇਲਾਵਾ ਕਾਂਗਰਸ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ 6 ਕਰੋੜੀ ਨਹਿਰੀ ਜਲ ਯੋਜਨਾ ਦਾ ਕੀਤਾ ਉਦਘਾਟਨ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨਾਲ ਪੰਜਾਬ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣੇਗਾ- ਵਿਧਾਇਕ ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।