14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਿਜਲੀ ਕਾਮਿਆਂ ਨੇ ਦੋਰਾਹਾ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ

ਅਜੀਤ ਡੈਸਕ 09-06-2026
ਦੋਰਾਹਾ, 8 ਜੂਨ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਿਵੀਜ਼ਨ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਵੀਜ਼ਨ ਦੋਰਾਹਾ ਦੇ ਬਿਜਲੀ ਮੁਲਾਜ਼ਮਾਂ ਤੇ ਰਟਾਇਰੀ ਸਾਥੀਆਂ ਨੇ ਸਾਂਝੇ ਤੌਰ 'ਤੇ ਰੈਲੀ ਕੀਤੀ ਗਈ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕੀ ਗਈ | ਵੱਖ ਵੱਖ ਆਗੂਆਂ ਬੁੱਧ ਸਿੰਘ, ਅਵਤਾਰ ਸਿੰਘ, ਰਜੀਵ ਕੁਮਾਰ ਜੇ. ਈ. ਨੇ ਕਿਹਾ ਪੰਜਾਬ ਸਰਕਾਰ ਵਲੋਂ ਰਾਜ ਸੱਤਾ 'ਚ ਆਉਣ ਸਮੇਂ ਬੇਰੁਜ਼ਗਾਰ ਨੌਜਵਾਨਾਂ ਨਾਲ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ | ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਆਈ. ਟੀ. ਆਈ. ਪਾਸ ਕੀਤੀ ਤੇ ਹੁਣ ਇਹ ਨੌਜਵਾਨ ਬਿਜਲੀ ਵਿਭਾਗ 'ਚ ਅਪਰੈਂਟਸ਼ਿਪ ਕਰ ਰਹੇ ਹਨ | ਪਿਛਲੇ ਦਿਨੀਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨੇ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਕੱਢੀਆਂ ਸਨ, ਜਿਸ 'ਚ ਅਪਰੈਂਟਸਿਪ ਦੀ ਸ਼ਰਤ ਖ਼ਤਮ ਕਰਨ ਦਾ ਫ਼ੈਸਲਾ ਕਰ ਦਿੱਤਾ | ਉਸ ਸਮੇਂ ਪਾਵਰਕਾਮ ਦੀ ਮੈਨੇਜਮੈਂਟ ਨੇ ਇਨ੍ਹਾਂ ਕਾਮਿਆਂ ਨਾਲ ਬਿਜਲੀ ਵਿਭਾਗ ਵਿਚ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨੇ ਮੀਟਿੰਗ ਵਿਚ ਕੀਤੇ ਸਮਝੌਤੇ ਨੂੰ ਲਾਗੂ ਕਰਨ ਲਈ ਟਾਲ-ਮਟੋਲ ਦੀ ਨੀਤੀ ਅਪਣਾਈ ਹੋਈ ਹੈ | ਇਨ੍ਹਾਂ ਕਾਮਿਆਂ ਵਲੋਂ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਪੁਲਸ ਜਬਰ ਨਾਲ ਹੱਕ ਮੰਗਦੇ ਕਾਮਿਆਂ ਦੀ ਆਵਾਜ਼ ਬੰਦ ਕਰਵਾਉਣਾ ਚਾਹੁੰਦੀ ਹੈ | ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਅਪਰੈਂਟਸ਼ਿਪ ਕਾਮਿਆਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਵਹਿਸ਼ੀਆਨਾਂ ਢੰਗ ਨਾਲ ਲਾਠੀਚਾਰਜ ਕੀਤਾ ਤੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਪਸ਼ੂਆਂ ਵਾਂਗ ਕੁੱਟਣ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ | ਆਗੂਆਂ ਤੇ ਸਮੂਹ ਕਾਮਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਕੀਤੀ ਇਸ ਘਿਨੌਣੀ ਹਰਕਤ ਦੀ ਪੁਰਜ਼ੋਰ ਸ਼ਬਦਾਂ 'ਚ ਨਿਖੇਧੀ ਕੀਤੀ | ਮੰਗ ਕੀਤੀ ਕਿ ਅਪਰੈਂਟਸ਼ਿਪ ਲਾਈਨਮੈਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਪਰੈਂਟਸ਼ਿਪ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਮੂਹ ਮੁਲਾਜ਼ਮਾਂ ਵਲੋਂ ਸੰਘਰਸ਼ ਪ੍ਰੋਗਰਾਮਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ 2003 ਦੀ ਵੋਟਰ ਸੂਚੀ ਨਾਲ ਐਸ. ਆਈ. ਆਰ. ਮੈਪਿੰਗ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।