14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬੀਆਂ ਨੂੰ ਸਿਹਤ ਕਾਰਡਾਂ ਦੇ ਨਾਂਅ 'ਤੇ ਗੁਮਰਾਹ ਕਰ ਰਹੀ ਹੈ 'ਆਪ' ਸਰਕਾਰ-ਸੁੱਖੀ ਸ਼ਰਮਾ

ਅਜੀਤ ਡੈਸਕ 09-06-2026
ਮਾਛੀਵਾੜਾ ਸਾਹਿਬ, 8 ਜੂਨ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਜਨਤਾ ਪਾਰਟੀ ਦੇ ਮਾਛੀਵਾੜਾ ਸਾਹਿਬ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਪੰਜਾਬ ਸਰਕਾਰ ਦੀ 10 ਲੱਖ ਰੁਪਏ ਵਾਲੀ ਸਿਹਤ ਕਾਰਡ ਯੋਜਨਾ 'ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਸਰਕਾਰ ਸਿਹਤ ਕਾਰਡਾਂ ਦੇ ਨਾਂਅ 'ਤੇ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਸਿਹਤ ਕਾਰਡ ਬਣਾਏ ਤਾਂ ਜਾ ਰਹੇ ਹਨ ਪਰ ਕਈ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਇਨ੍ਹਾਂ ਦਾ ਲਾਭ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਡਲ ਪ੍ਰਧਾਨ ਸੁੱਖੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਕਰੀਬ 75 ਲੱਖ ਪਰਿਵਾਰ ਹਨ ਤੇ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ, ਕੀ ਉਹ ਸਾਰੇ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਦੇ ਸਮਰੱਥ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੀਆਂ ਯੋਜਨਾਵਾਂ ਸਿਰਫ਼ ਐਲਾਨਾਂ ਤੇ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਜ਼ਮੀਨੀ ਪੱਧਰ 'ਤੇ ਵੀ ਇਨ੍ਹਾਂ ਦਾ ਲਾਭ ਮਿਲਣਾ ਚਾਹੀਦਾ ਹੈ | ਉਨ੍ਹਾਂ ਵਲੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿਹਤ ਕਾਰਡ ਯੋਜਨਾਂ ਦੀ ਅਸਲ ਸਥਿਤੀ ਲੋਕਾਂ ਸਾਹਮਣੇ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਵਿਅਕਤੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਸ ਯੋਜਨਾ ਦਾ ਲਾਭ ਮਿਲ ਸਕੇ |
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ- ਵਿਧਾਇਕ ਸੰਗੋਵਾਲ ਅਗਲੀ ਖ਼ਬਰ 2003 ਦੀ ਵੋਟਰ ਸੂਚੀ ਨਾਲ ਐਸ. ਆਈ. ਆਰ. ਮੈਪਿੰਗ ਸੰਬੰਧੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।