14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਾਲਾ ਜੀ ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਵੱਖ-ਵੱਖ ਸਮੱਸਿਆਵਾਂ ਸੰਬੰਧੀ ਸੰਗੋਵਾਲ, ਮੀਲੂ ਤੇ ਹਰੀ ਨੂੰ ਕਰਵਾਇਆ ਜਾਣੂ

ਅਜੀਤ ਡੈਸਕ 09-06-2026
ਸਾਹਨੇਵਾਲ, 8 ਜੂਨ (ਹਨੀ ਚਾਠਲੀ)-ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਲੋਕਪਿ੍ਅਤਾ ਦਿਨ-ਬ-ਦਿਨ ਵਧਦੀ ਜਾ ਰਹੀ ਹੈ ਅਤੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਇਹੀ ਕਾਰਨ ਹੈ ਕਿ ਹੁਣ 2027 'ਚ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਅਤੇ ਸੀਨੀਅਰ ਭਾਜਪਾ ਆਗੂ ਹਰੀ ਸਿੰਘ ਵਲੋਂ ਬਾਲਾ ਜੀ ਕਾਲੋਨੀ ਸਾਹਨੇਵਾਲ ਦੇ ਵਸਨੀਕਾਂ ਨਾਲ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਮੀਟਿੰਗ ਦੌਰਾਨ ਬਾਲਾ ਜੀ ਕਾਲੋਨੀ ਵਾਸੀਆਂ ਨੇ ਵੱਖ-ਵੱਖ ਸਮੱਸਿਆਵਾਂ ਸੰਬੰਧੀ ਰਾਮਿੰਦਰ ਸਿੰਘ ਸੰਗੋਵਾਲ, ਰਸ਼ਪਾਲ ਸਿੰਘ ਮੀਲੂ ਅਤੇ ਹਰੀ ਸਿੰਘ ਨੂੰ ਜਾਣੂ ਕਰਵਾਇਆ | ਸੰਗੋਵਾਲ, ਮੀਲੂ ਅਤੇ ਹਰੀ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਪ੍ਰਾਪਤ ਕੀਤੀ ਹੈ ਤੇ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਗਲਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਸੰਗੋਵਾਲ, ਮੀਲੂ ਅਤੇ ਹਰੀ ਨੇ ਕਾਲੋਨੀ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਸੀਂ ਸਾਨੂੰ ਦੱਸੋ, ਅਸੀਂ ਤੁਹਾਡੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਕੋਸ਼ਿਸ਼ ਕਰਾਂਗੇ | ਇਸ ਮੌਕੇ ਕਾਲੋਨੀ ਵਾਸੀਆਂ ਨੇ ਰਾਮਿੰਦਰ ਸਿੰਘ ਸੰਗਵਾਲ, ਰਸ਼ਪਾਲ ਸਿੰਘ ਮੀਲੂ ਅਤੇ ਹਰੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਰੁਣ ਪਪਨੇਜਾ, ਸ਼ੀਸ਼ਪਾਲ ਬਿਰਲਾ, ਪੰਕਜ ਬਿਰਲਾ, ਅਜੈਬ ਸਿੰਘ, ਪੰਕਜ ਤਿਵਾੜੀ, ਬਲਕਾਰ ਸਿੰਘ, ਚੰਦਰ ਸ਼ੇਖਰ, ਬਸੰਤ ਜੋਸ਼ੀ, ਬਲੀਕਰਨ ਸਿੰਘ, ਰਾਜਵੀਤ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਠਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਹੋਣ ਨਾਲ ਮਾਪਿਆਂ ਲਈ ਬਣਿਆ... ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਡਾ. ਸੁਖਪਾਲ ਕੌਰ ਸਮਰਾਲਾ ਦੀ ਕਾਵਿ ਪੁਸਤਕ 'ਬੇਪਰਵਾਹੀਆਂ' ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।