ਸਾਹਨੇਵਾਲ, 9 ਜੂਨ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਰਮਿੰਦਰ ਸਿੰਘ ਸੰਗੋਵਾਲ ਨੂੰ ਲੁਧਿਆਣਾ ਈਸਟ ਅਤੇ ਪਿ੍ਤਪਾਲ ਸਿੰਘ ਬਲੀਏਵਾਲ ਨੂੰ ਲੁਧਿਆਣਾ ਸੈਂਟਰ ਵਿਧਾਨ ਸਭਾ ਦਾ ਇੰਚਾਰਜ ਲਾਉਣ ਤੇ ਭਾਜਪਾ ਹਾਈਕਮਾਂਡ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਤੇ ਇਹਨਾਂ ਦੋਨਾਂ ਸੂਝਵਾਨ ਲੀਡਰਾਂ ਨੂੰ ਵੱਖ-ਵੱਖ ਵਿਧਾਨ ਸਭਾ ਦੇ ਇੰਚਾਰਜ ਲਾਉਣ ਨਾਲ ਪਾਰਟੀ ਇਹਨਾਂ ਹਲਕਿਆਂ 'ਚ ਮਜ਼ਬੂਤ ਹੋਵੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਾਂ ਨੂੰ ਵੱਖ-ਵੱਖ ਵਿਧਾਨ ਸਭਾ ਦਾ ਇੰਚਾਰਜ ਲਾਉਣ ਨਾਲ ਇਹਨਾਂ ਹਲਕਿਆਂ ਵਿੱਚ ਸੰਗਠਨ ਮਜ਼ਬੂਤ ਹੋਵੇਗਾ ਅਤੇ ਨਾਲ ਹੀ ਪਾਰਟੀ ਵਰਕਰਾਂ ਨੂੰ ਆਪਣੀ ਗੱਲ ਸਟੇਟ ਤੱਕ ਪਹੰੁਚਾਉਣ ਵਿੱਚ ਹੀ ਸਹਾਇਤਾ ਪ੍ਰਾਪਤ ਹੋਵੇਗੀ | ਇਸ ਮੌਕੇ ਰਸ਼ਪਾਲ ਸਿੰਘ ਨੇ ਰਾਮਿੰਦਰ ਸਿੰਘ ਸੰਗੋਵਾਲ ਅਤੇ ਪਿ੍ਤਪਾਲ ਸਿੰਘ ਬਲੀਏਵਾਲ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਜੰਗ ਸਿੰਘ, ਸੀ. ਪੀ. ਸ਼ਰਮਾ ਤੋਂ ਇਲਾਵਾ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |