28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੰਤ ਕਰਮ ਸਿੰਘ ਸਿੱਧਸਰ ਸਾਹਿਬ ਭੀਖੀ ਵਾਲਿਆਂ ਦੀ ਯਾਦ 'ਚ 27ਵਾਂ ਬਰਸੀ ਸਮਾਗਮ 12 ਤੋਂ <br/>

ਅਜੀਤ ਡੈਸਕ 10-06-2026
ਰਾੜਾ ਸਾਹਿਬ, 9 ਜੂਨ (ਸੁਖਵੀਰ ਸਿੰਘ ਚਣਕੋਈਆਂ)-ਬ੍ਰਹਮ ਗਿਆਨੀ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਚਰਨ ਸੇਵਕ ਸੰਤ ਕਰਮ ਸਿੰਘ ਦੀ ਯਾਦ 'ਚ 27ਵਾਂ ਸਲਾਨਾ ਬਰਸੀ ਸਮਾਗਮ ਅਸਥਾਨ ਦੇ ਮੌਜੂਦਾ ਮੁਖੀ ਸੰਤ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਮਹਾਂਪੁਰਖਾਂ ਦੇ ਤਪ ਅਸਥਾਨ ਗੁ. ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ (ਰਾੜਾ ਸਾਹਿਬ) ਵਿਖੇ ਕਰਵਾਇਆ ਜਾ ਰਿਹਾ ਹੈ | ਮੁੱਖ ਗ੍ਰੰਥੀ ਭਾਈ ਗੁਰਜੀਤ ਸਿੰਘ ਤੇ ਬਾਬਾ ਗੁਰਨਾਮ ਸਿੰਘ (ਸ੍ਰੀ ਮਾਨ ਜੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਪੁਰਸ਼ਾਂ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ 12 ਜੂਨ ਦਿਨ ਸ਼ੁੱਕਰਵਾਰ ਨੂੰ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਉਪਰੰਤ 9 ਤੋਂ 4 ਵਜੇ ਤੱਕ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਦੂਸਰੇ ਦਿਨ 13 ਜੂਨ ਦਿਨ ਸ਼ਨਿੱਚਰਵਾਰ ਨੂੰ ਸਵੇਰੇ 9 ਤੋਂ 4 ਵਜੇ ਤੱਕ ਨੂੰ ਮਹਾਨ ਧਾਰਮਿਕ ਸਮਾਗਮ ਕਰਵਾਏ ਜਾਣਗੇ ਜਿਨ੍ਹਾਂ ਤੋਂ ਉਪਰੰਤ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਵਾਨ ਸਜਾਉਣਗੇ ਅਤੇ ਮਹਾਂਪੁਰਖਾਂ ਨੂੰ ਸਰਧਾ-ਸਤਿਕਾਰ ਭੇਟ ਕਰਨਗੇ | 14 ਜੂਨ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਤ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਉੱਚ ਕੋਟੀ ਦੇ ਬੁਲਾਰਿਆਂ ਤੋਂ ਇਲਾਵਾ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਅਤੇ ਸਿੱਖ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ ਮਹਾਂਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ | ਇਸ ਮੌਕੇ ਭਾਈ ਦਰਸ਼ਨ ਸਿੰਘ, ਭਾਈ ਕੇਵਲ ਸਿੰਘ, ਭਾਈ ਮਨਜਿੰਦਰ ਸਿੰਘ ਭੁੱਟਾ, ਸਰਬਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ ਲਹਿਲ, ਤਰਨਜੀਤ ਸਿੰਘ ਧੰਨਾ, ਨਰਿੰਦਰ ਸਿੰਘ ਦਿੱਲੀ ਅਤੇ ਭਾਈ ਨਰਾਇਣ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਸਨ |

ਪਿਛਲੀ ਖ਼ਬਰ 14 ਸਾਲਾ ਦਿਵਿਆਂਗ ਬੱਚੇ ਨਾਲ ਕੁਕਰਮ ਤੋਂ ਬਾਅਦ ਕੀਤੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝੀ <br/> ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਪੀਰਾਂ ਦੇ ਅਸਥਾਨ 'ਤੇ ਮੇਲਾ ਤੇ ਭੰਡਾਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।