28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੰਤਰੀ ਮੁੰਡੀਆਂ ਦੀ ਰਹਿਨੁਮਾਈ ਹੇਠ ਕੌਂਸਲਰ ਬਿਮਰੋ ਨੇ ਸਾਹਨੇਵਾਲ 'ਚ 'ਮੇਰੀ ਰਸੋਈ' ਯੋਜਨਾ ਦੀ ਕਰਵਾਈ ਰਸਮੀ ਸ਼ੁਰੂਆਤ <br/>

ਅਜੀਤ ਡੈਸਕ 10-06-2026
ਸਾਹਨੇਵਾਲ, 9 ਜੂਨ (ਹਨੀ ਚਾਠਲੀ)-ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਦੀ ਅੱਜ ਕਸਬਾ ਸਾਹਨੇਵਾਲ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਵੱਲੋ ਰਸਮੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਬਿਮਰੋ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਦੀ ਸ਼ੁਰੂਆਤ ਸ਼ੁਰੂ ਹੋ ਚੁੱਕੀ ਹੈ ਅਤੇ 'ਮੇਰੀ ਰਸੋਈ' ਯੋਜਨਾ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ | ਇਸ ਸਕੀਮ ਤਹਿਤ ਸੂਬੇ ਦੇ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਰ ਲਾਭਪਾਤਰੀ ਪਰਿਵਾਰ ਨੂੰ ਤਿੰਨ ਮਹੀਨਿਆਂ ਬਾਅਦ ਇੱਕ ਵਿਸ਼ੇਸ਼ ਕਿੱਟ ਦਿੱਤੀ ਜਾਵੇਗੀ, ਜਿਸ ਵਿਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਰਸੋਈ ਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹੋਣਗੀਆਂ | ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਦੌਰ ਵਿਚ 'ਮੇਰੀ ਰਸੋਈ' ਯੋਜਨਾ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਿੱਤੀ ਰਾਹਤ ਦਾ ਸਾਧਨ ਬਣੇਗੀ | ਇਸ ਮੌਕੇ ਸਵਰਨਜੀਤ ਸਿੰਘ ਫ਼ੂਡ ਇੰਸਪੈਕਟਰ, ਡੀਪੂ ਹੋਲਡਰ ਮੋਹਨ ਸਿੰਘ, ਟੋਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਸਾਹਨੇਵਾਲ ਦੇ ਕੋਰ ਕਮੇਟੀ ਮੈਂਬਰਾਂ ਦੀ ਦੂਸਰੀ ਲਿਸਟ ਜਾਰੀ <br/> ਅਗਲੀ ਖ਼ਬਰ 14 ਸਾਲਾ ਦਿਵਿਆਂਗ ਬੱਚੇ ਨਾਲ ਕੁਕਰਮ ਤੋਂ ਬਾਅਦ ਕੀਤੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।