28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੰਗਤ ਹੀ ਇਨਸਾਨ ਨੂੰ ਚੰਗਾ ਤੇ ਬੁਰਾ ਬਣਾਉਂਦੀ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ <br/>

ਅਜੀਤ ਡੈਸਕ 10-06-2026
ਜਗਰਾਉਂ, 9 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ ਵਿਖੇ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਇਆ | ਇਸ ਸਮਾਗਮ 'ਚ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ | ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਕੋਈ ਵੀ ਜਨਮ ਤੋਂ ਬੁਰਾ ਨਹੀਂ ਹੁੰਦਾ ਹੈ | ਸੰਗਤ ਹੀ ਇਨਸਾਨ ਨੂੰ ਬੁਰਾ ਤੇ ਚੰਗਾ ਬਣਾਉਂਦੀ ਹੈ | ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਗੁਰੂ ਨਾਲ ਜੁੜਿਆਂ ਦੀ ਸੰਗਤ ਕੀਤੀ | ਇਸ ਕਰਕੇ ਹੀ ਉਹ ਗ੍ਰਹਿਸਤੀ ਹੋਣ ਦੇ ਬਾਵਜੂਦ ਗੁਰੂ ਨਾਲ ਜੁੜੇ ਰਹੇ | ਉਹ ਖੁਦ ਹੱਥੀਂ ਕਿਰਤ ਕਰਦੇ ਅਤੇ ਸੰਗਤ ਨੂੰ ਗੁਰੂ ਸਾਹਿਬਾਨਾਂ ਦੇ ਇਸ ਸਿਧਾਂਤ ਨਾਲ ਜੋੜਦੇ ਸਨ | ਉਨ੍ਹਾਂ ਕਿਹਾ ਕਿ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਸਦਕੇ ਹੀ ਅੱਜ ਪੂਰੇ ਸੰਸਾਰ ਅੰਦਰ ਉਨ੍ਹਾਂ ਨੂੰ ਅਜਿਹੇ ਸਮਾਗਮ ਕਰਵਾ ਕੇ ਯਾਦ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਗੋਬਿੰਦ ਸਿੰਘ, ਦਰਸ਼ਨ ਸਿੰਘ ਧਾਲੀਵਾਲ, ਗੁਰਬਚਨ ਸਿੰਘ ਧਾਲੀਵਾਲ, ਅਮਰਜੀਤ ਸਿੰਘ ਤੂਰ, ਰਾਜਦੀਪ ਸਿੰਘ ਸਾਲੀਵਾਲ, ਰਿਕਦੀਪ ਸਿੰਘ ਧਾਲੀਵਾਲ, ਏਕਨੂਰ ਸਿੰਘ ਧਾਲੀਵਾਲ, ਜਗਦੇਵ ਸਿੰਘ ਕਲੇਰ, ਹਰਦੀਪ ਸਿੰਘ ਕਲੇਰ, ਅਵਰਾਜ ਸਿੰਘ ਕਲੇਰ, ਜਸਵਿੰਦਰ ਸਿੰਘ ਜੱਸੀ, ਮੰਨੀ ਸਿੰਘ ਰੰਗੀਆ, ਬਲਵਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਚਾਹਿਲ, ਲਵਪ੍ਰੀਤ ਸਿੰਘ ਚਾਹਿਲ, ਰਮਨਦੀਪ ਸਿੰਘ ਅਟਵਾਲ, ਰਮਿੰਦਰ ਸਿੰਘ ਫਿਲਪੀਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੀਪੇਡ ਬਿਜਲੀ ਮੀਟਰਾਂ ਦੇ ਨਤੀਜੇ ਆਉਣੇ ਸ਼ੁਰੂ <br/> ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਨਤੀਜਾ ਸ਼ਾਨਦਾਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।