08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜ਼ਮੀਨੀ ਵਿਵਾਦ ਦੇ ਫ਼ੈਸਲੇ 'ਚ ਗਏ ਬਜ਼ੁਰਗ ਦੀ ਕੁੱਟਮਾਰ, ਮੌਤ

ਅਜੀਤ ਡੈਸਕ 11-06-2026
ਮਾਛੀਵਾੜਾ ਸਾਹਿਬ/ਕੁਹਾੜਾ, 10 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੌਂਕੜ ਗੁੱਜਰਾਂ ਵਿਖੇ ਲੰਘੀ 22 ਮਈ ਨੂੰ ਜ਼ਮੀਨੀ ਵਿਵਾਦ ਦੇ ਫ਼ੈਸਲਾ ਵਿਚ ਗਏ ਬਜ਼ੁਰਗ ਸੁਖਦੇਵ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਹੋਈ ਸੀ, ਜਿਸ ਨੇ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ | ਮਿ੍ਤਕ ਬਜ਼ੁਰਗ ਦੇ ਪੋਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਦਾਦਾ ਸੁਖਦੇਵ ਸਿੰਘ ਪਿੰਡ ਵਿਚ ਦੋ ਧਿਰਾਂ ਵਿਚਕਾਰ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਫ਼ੈਸਲਾ ਕਰਵਾਉਣ ਗਿਆ ਸੀ | ਉੱਥੇ ਹੋਏ ਝਗੜੇ ਦੌਰਾਨ ਇੱਕ ਧਿਰ ਵਲੋਂ ਉਸ ਦੇ ਦਾਦੇ ਸੁਖਦੇਵ ਸਿੰਘ ਨੂੰ ਟਰੈਕਟਰ ਮਾਰ ਕੇ ਸੁੱਟ ਦਿੱਤਾ | ਫਿਰ ਉਸ ਤੋਂ ਬਾਅਦ ਕਹੀਆਂ ਤੇ ਹੋਰ ਡੰਡਿਆਂ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਦਾਦੇ ਨੂੰ ਇਲਾਜ ਲਈ ਲੁਧਿਆਣਾ ਹਸਪਤਾਲ ਦਾਖਲ ਕਰਵਾਇਆ ਸੀ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਅਧਿਕਾਰੀਆਂ ਤੇ ਰਾਜਸੀ ਆਗੂਆਂ ਤੱਕ ਵੀ ਪਹੁੰਚ ਕੀਤੀ ਗਈ ਕਿ ਜਿਨ੍ਹਾਂ ਵਿਅਕਤੀਆਂ ਨੇ ਸੁਖਦੇਵ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ | ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਹੁਣ ਦਬਾਅ ਪਾਇਆ ਜਾ ਰਿਹਾ ਹੈ ਕਿ ਮਿ੍ਤਕ ਸੁਖਦੇਵ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾਵੇ ਪਰ ਪਰਿਵਾਰਕ ਮੈਂਬਰਾਂ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਬਜ਼ੁਰਗ ਨੂੰ ਕਤਲ ਕਰਨ ਵਾਲੇ ਮੁਲਜ਼ਮ ਗਿ੍ਫ਼ਤਾਰ ਨਹੀਂ ਜਾਂਦੇ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ | ਥਾਣਾ ਕੂੰਮਕਲਾਂ ਦੇ ਮੁਖੀ ਇੰਸਪੈਕਟਰ ਮਧੂ ਬਾਲਾ ਨੇ ਕਿਹਾ ਕਿ 22 ਮਈ ਨੂੰ ਜ਼ਮੀਨੀ ਵਿਵਾਦ ਕਾਰਨ 2 ਧਿਰਾਂ ਵਿਚ ਝਗੜਾ ਹੋਇਆ ਜਿਸ ਸਬੰਧੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਮਾਮਲਾ ਦਰਜ ਕਰ ਲਿਆ ਸੀ | ਉਨ੍ਹਾਂ ਦੱਸਿਆ ਕਿ ਅੱਜ ਇਸ ਮਾਮਲੇ ਵਿਚ ਸੁਖਦੇਵ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਖੰਨਾ 'ਚ ਪਿੱਪਲ ਦੇ ਰੁੱਖ ਨੂੰ ਕੱਟਣ ਦੀ ਕੋਸ਼ਿਸ਼ ਦਾ ਵਿਰੋਧ, ਜੰਗਲਾਤ ਵਿਭਾਗ ਨੇ ਰੁਕਵਾਈ ਕਟਾਈ ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।