ਸਾਹਨੇਵਾਲ, 10 ਜੂਨ (ਹਨੀ ਚਾਠਲੀ)-ਭਾਰਤ ਦੇ ਸਿਆਸੀ ਇਤਿਹਾਸ 'ਚ ਅੱਜ ਇੱਕ ਨਵਾਂ ਅਧਿਆਇ ਜੁੜ ਗਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਇਤਿਹਾਸ 'ਚ ਸਭ ਤੋਂ ਲੰਮਾ ਸਮਾਂ ਲਗਾਤਾਰ ਸੇਵਾ ਨਿਭਾਉਣ ਵਾਲੇ ਪਹਿਲੇ ਚੁਣੇ ਹੋਏ ਅਤੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣ ਗਏ ਹਨ | ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਰਸ਼ਪਾਲ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਲਗਾਤਾਰ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹਿਣ ਦੇ ਮਾਮਲੇ ਵਿਚ ਇੱਕ ਇਤਿਹਾਸਕ ਮੀਲ ਪੱਥਰ ਪਾਰ ਕਰ ਲਿਆ ਹੈ | ਨਰਿੰਦਰ ਮੋਦੀ ਸਾਲ 2014 ਤੋਂ ਲਗਾਤਾਰ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਸਫਲ 12 ਸਾਲ ਪੂਰੇ ਕਰਨ ਤੋਂ ਬਾਅਦ, ਉਹ ਦੇਸ਼ ਦੇ ਸਭ ਤੋਂ ਲੰਮੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਲੋਕਤੰਤਰਿਕ ਤੌਰ 'ਤੇ ਚੁਣੇ ਗਏ | ਆਗੂਆਂ ਦੀ ਸੂਚੀ ਵਿਚ ਸਭ ਤੋਂ ਅੱਗੇ ਨਿਕਲ ਗਏ ਹਨ | ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸੋਹਣ ਸਿੰਘ ਢੋਲਣਵਾਲ ਅਤੇ ਸ਼ਿਵ ਕਪੂਰ ਹਾਜ਼ਰ ਸਨ |