ਖੰਨਾ, 10 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਖੰਨਾ ਦੇ ਸੀਨੀਅਰ ਆਗੂ ਮਲਕੀਤ ਸਿੰਘ ਮੀਤਾ ਨੂੰ ਦੁਬਾਰਾ ਬਲਾਕ ਆਪ ਖੰਨਾ ਦਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਵੱਲੋਂ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਅੱਗੇ ਆਉਣ ਵਾਲੀ ਵਿਧਾਨ ਸਭਾ ਇਲੈੱਕਸ਼ਨ ਵਿੱਚ ਵੱਧ ਚੜ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਯੋਗਦਾਨ ਪਾਉਣਗੇ | ਇੱਥੇ ਇਹ ਵੀ ਵਰਨਣਯੋਗ ਹੈ ਕਿ ਸਰਦਾਰ ਮਲਕੀਤ ਸਿੰਘ ਮੀਤਾ ਪਾਰਟੀ ਦੇ ਸੀਨੀਅਰ ਆਗੂਆਂ ਵਿਚੋਂ ਇੱਕ ਹਨ | ਉਹ ਆਮ ਆਦਮੀ ਪਾਰਟੀ ਦੇ ਹੋਂਦ ਵਿੱਚ ਆਉਣ ਵੇਲੇ ਤੋਂ ਹੀ ਪਾਰਟੀ ਲਈ ਆਪਣੀਆਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਪਾਰਟੀ ਵਿੱਚ ਰਹਿੰਦਿਆਂ ਵੱਖ ਵੱਖ ਅਹੁਦਿਆਂ ਉੱਪਰ ਕੰਮ ਕੀਤਾ |