ਖੰਨਾ, 10 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ 'ਮੇਰੀ ਰਸੋਈ ਸਕੀਮ' ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਸੰਬੰਧੀ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਸਕੀਮ ਤਹਿਤ ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਹੈ | ਆਮ ਲੋਕਾਂ ਦੀ ਆਪਣੀ ਸਰਕਾਰ ਹਰ ਕਦਮ 'ਤੇ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਲੋਕ-ਭਲਾਈ ਦੇ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ | ਇਸ ਮੌਕੇ ਫੂਡ ਸਪਲਾਈ ਭਜਨ ਸਿੰਘ ਡੀ. ਐਫ. ਐਸ. ਓ., ਇੰਸ. ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਭਜਨਪ੍ਰੀਤ, ਮੰਗਲਪ੍ਰੀਤ, ਟੇਕ ਚੰਦ, ਸੁਦਰਸ਼ਨ ਬੱਤਰਾ, ਪ੍ਰਦੀਪ ਰਤਨ, ਰਣਜੀਤ ਈਸੜੂ, ਗਿਆਨੀ ਜੰਗ ਸਿੰਘ ਆਦਿ ਹਾਜ਼ਰ ਸਨ |