06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੁਕਿ੍ਤ ਟਰੱਸਟ ਵਲੋਂ ਨਨਕਾਣਾ ਸਾਹਿਬ ਸਕੂਲ ਈਸੜੂ ਦੇ 11 ਹੋਣਹਾਰ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 11-06-2026
ਈਸੜੂ, 10 ਜੂਨ (ਬਲਵਿੰਦਰ ਸਿੰਘ)-ਸੁਕਿ੍ਤ ਟਰੱਸਟ, ਲੁਧਿਆਣਾ ਵਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟੋਰਿਅਸ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਗੁਰਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ 'ਚ ਸਫਲਤਾ ਹਾਸਲ ਕਰਨ ਲਈ ਗੁਰੂ ਸਾਹਿਬਾਨ ਦੇ ਉੱਚੇ ਆਦਰਸ਼ਾਂ ਅਤੇ ਫ਼ਲਸਫ਼ੇ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ | ਡਾ. ਸਰਬਜੀਤ ਸਿੰਘ, ਮੁਖੀ ਜਰਨਲਿਜ਼ਮ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਕਾਲਰਸ਼ਿਪ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਟਰੱਸਟ ਦੇ ਵਾਈਸ ਚੇਅਰਮੈਨ ਭਾਈ ਉਰਵਿੰਦਰ ਸਿੰਘ ਅਤੇ ਅਮਰਜੀਤ ਕੌਰ ਨੇ ਉੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਸਮਾਰੋਹ ਦੌਰਾਨ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ 92 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 11 ਹੋਣਹਾਰ ਵਿਦਿਆਰਥੀ ਕ੍ਰਮਵਾਰ ਮਹਿਕਪ੍ਰੀਤ ਕੌਰ, ਜੋਬਨਪ੍ਰੀਤ ਕੌਰ, ਜੈਸਲੀਨ ਕੌਰ, ਰਸਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜੈਸਿਕਾ ਬਾਵਾ, ਧਰੁਵਦੀਪ ਸਿੰਘ, ਸਨੇਹਜੋਤ ਸਿੰਘ, ਗੁਰਨੂਰ ਕੌਰ, ਸਿਮਰਨਜੀਤ ਕੌਰ ਅਤੇ ਭਰਤਇੰਦਰ ਸਿੰਘ ਨੂੰ 3100-3100 ਰੁਪਏ ਦੇ ਚੈੱਕ ਅਤੇ ਕਿਤਾਬਾਂ ਦੇ ਸੈੱਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇਹਾ ਢੱਲ ਅਤੇ ਕਮੇਟੀ ਮੈਂਬਰ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਇਆਲੀ ਦੀ ਅਗਵਾਈ 'ਚ ਹਲਕਾ ਪਾਇਲ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਟਰਸਾਈਕਲ ਮਾਰਚ 15 ਨੂੰ-ਰੁਪਾਲੋਂ ਅਗਲੀ ਖ਼ਬਰ 'ਨਰ ਸੇਵਾ ਨਾਰਾਇਣ ਸੇਵਾ' ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।