06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਘੁਡਾਣੀ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ 'ਤੇ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 11-06-2026
ਰਾੜਾ ਸਾਹਿਬ, 10 ਜੂਨ (ਸੁਖਵੀਰ ਸਿੰਘ ਚਣਕੋਈਆਂ)-ਸਿਵਲ ਸਰਜਨ ਲੁਧਿਆਣਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਪਾਇਲ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਘੁਡਾਣੀ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪਿੰਡ ਘੁਡਾਣੀ ਕਲਾਂ ਦੇ ਲੋਕਾਂ ਨੂੰ ਮਲੇਰੀਏ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ | ਹੈਲਥ ਸੁਪਰਵਾਈਜ਼ਰ ਕਮਲਜੀਤ ਸਿੰਘ ਵੱਲੋਂ ਲੋਕਾਂ ਨੂੰ ਮਲੇਰੀਏ ਦੇ ਫੈਲਣ ਅਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਲੱਛਣਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਸਰਕਾਰੀ ਹਸਪਤਾਲਾਂ ਵਿੱਚ ਇਸ ਦੀ ਜਾਂਚ ਅਤੇ ਇਲਾਜ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਸਮੇਂ ਨਗਰ ਨਿਵਾਸੀ ਅਤੇ ਆਸ਼ਾ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚ ਸਰਕਾਰੀ ਹਾਈ ਸਕੂਲ ਬੁਲੇ੍ਹਪੁਰ ਦੇ 6 ਵਿਦਿਆਰਥੀਆਂ ਦੀ ਚੋਣ <br/> ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੌਮਾਂਤਰੀ ਲੇਖ ਲਿਖਣ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।