08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨੈਸ਼ਨਲ ਹਾਈਵੇ ਦੇ ਕਿਨਾਰੇ ਤੋਂ 1 ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 12-06-2026
ਬੀਜਾ, 11 ਜੂਨ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ ਤੇ 1 ਅਣਪਛਾਤੇ ਨੌਜਵਾਨ ਦੀ ਲਾਸ਼ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕਿਸੇ ਰਾਹਗੀਰ ਦਾ ਟੈਲੀਫ਼ੋਨ ਆਇਆ ਸੀ ਕਿ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ ਤੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ ਪਈ ਹੈ | ਇਸ ਘਟਨਾ ਸਥਾਨ ਤੇ ਜਾ ਕੇ ਜਾਂਚ ਕੀਤੀ ਤਾਂ ਇਸ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਨੌਜਵਾਨ ਦੀ ਮਿ੍ਤਕ ਦੇ ਕਬਜ਼ੇ ਵਿੱਚ ਲੈ ਕੇ ਖੰਨਾ ਦੇ ਸਿਵਲ ਹਸਪਤਾਲ ਵਿੱਚ 72 ਘੰਟੇ ਲਈ ਰਖਾ ਦਿੱਤੀ ਗਈ | ਇੰਚਾਰਜ ਨੇ ਦੱਸਿਆ ਵੀ ਇਸ ਨੌਜਵਾਨ ਕੋਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਪਰੂਫ਼ ਨਹੀਂ ਮਿਲਿਆ ਅਤੇ ਜਿਸ ਕਰਕੇ ਮਿ੍ਤਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ | ਇਸ ਨੌਜਵਾਨ ਦੇ ਖਾਖੀ ਰੰਗ ਦੀ ਪੈਂਟ ਅਤੇ ਗਰੇ ਕਲਰ ਦੀ ਸ਼ਰਟ ਪਹਿਨੀ ਹੋਈ ਹੈ | ਇਸ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਕੁੱਝ ਵੀ ਨਹੀਂ ਪਤਾ ਲੱਗ ਸਕਿਆ | ਇਸ ਮਾਮਲੇ ਸੰਬੰਧੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ |
ਪਿਛਲੀ ਖ਼ਬਰ ਡੇਹਲੋਂ ਨੇੜੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ ਅਗਲੀ ਖ਼ਬਰ ਪਿੰਡ ਭੰਗਲਾਂ 'ਚ ਛੋਟੇ ਭਰਾ ਦੀ ਮੌਤ ਦੇ ਸਦਮੇ ਕਾਰਨ ਵੱਡੇ ਭਰਾ ਨੇ ਵੀ ਸੰਸਾਰ ਨੂੰ ਕਿਹਾ ਅਲਵਿਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।