08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਖੰਨਾ ਵਿਚ ਦੁਕਾਨਾਂ ਤੇ ਢਾਬਿਆਂ ਦੀ ਜਾਂਚ

ਅਜੀਤ ਡੈਸਕ 12-06-2026
ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜੀਵਨਜੋਤ ਪ੍ਰਾਜੈਕਟ ਅਧੀਨ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵਲੋਂ ਬੀਤੇ ਕੱਲ੍ਹ ਖੰਨਾ ਵਿਖੇ ਵੱਖ-ਵੱਖ ਦੁਕਾਨਾਂ ਅਤੇ ਢਾਬਿਆਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਾਲ ਮਜ਼ਦੂਰੀ ਕਰਦਿਆਂ 9 ਬੱਚਿਆਂ ਨੂੰ ਬਚਾਇਆ ਗਿਆ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਬਾਅਦ ਵਿਚ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੀ ਵੀ ਕਾਊਾਸਲਿੰਗ ਕੀਤੀ ਗਈ | ਇਹ ਅਭਿਆਨ ਲੀਗਲ ਅਫ਼ਸਰ ਦੀਪਕ ਕੁਮਾਰ (ਜਿਲ੍ਹਾ ਬਾਲ ਸੁਰੱਖਿਆ ਦਫ਼ਤਰ), ਸ਼ਰਧ ਸੂਦ (ਸੁਪਰਵਾਈਜ਼ਰ) ਚਾਈਲਡ ਹੈਲਪ ਲਾਈਨ ਲੁਧਿਆਣਾ ਕਿਰਤ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ 'ਤੇ ਚਲਾਇਆ ਗਿਆ | ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਹ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਬਾਲ ਮਜ਼ਦੂਰੀ ਦਾ ਸੰਪੂਰਨ ਰੂਪ ਵਿੱਚ ਖ਼ਾਤਮਾ
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਅਗਲੀ ਖ਼ਬਰ ਤੇਜ਼ ਹਨੇਰੀ ਅਤੇ ਡਿੱਗੀ ਬਿਜਲੀ ਨੇ ਲਗਭਗ 150 ਸਾਲ ਪੁਰਾਣਾ ਦਰੱਖ਼ਤ ਡੇਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।