08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਹਿਲਾ ਕੋਰੀਅਰ ਕਰਮਚਾਰੀ ਨਾਲ ਕੁੱਟਮਾਰ ਤੇ ਬਦਸਲੂਕੀ, ਹੋਟਲ ਮਾਲਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 12-06-2026
ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਪੌਸ਼ ਇਲਾਕੇ ਹੀਰਾ ਬਾਗ ਦੀ ਗਲੀ ਨੰਬਰ 6 ਵਿਚ ਇਕ ਮਹਿਲਾ ਕੋਰੀਅਰ ਕਰਮਚਾਰੀ ਨਾਲ ਕਥਿਤ ਬਦਸਲੂਕੀ ਅਤੇ ਕੁੱਟਮਾਰ ਦੇ ਮਾਮਲੇ ਵਿਚ ਆਖ਼ਰਕਾਰ ਹੋਟਲ ਮਾਲਕ ਮਨਮੋਹਨ ਕਤਿਆਲ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਸੂਤਰਾਂ ਅਨੁਸਾਰ ਲਗਭਗ 700 ਰੁਪਏ ਦੇ ਗਲਤ ਡਿਲੀਵਰ ਹੋਏ ਪਾਰਸਲ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਬੁੱਧਵਾਰ ਤੋਂ ਸ਼ੁਰੂ ਹੋ ਕੇ ਵੀਰਵਾਰ ਸਾਰਾ ਦਿਨ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਰਿਹਾ | ਮਾਮਲਾ ਵਾਇਰਲ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ, ਮਜ਼ਦੂਰ ਸੰਘਰਸ਼ ਕਮੇਟੀਆਂ, ਮਹਿਲਾ ਕਮਿਸ਼ਨ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਗਿਆ ਸੀ | ਇਸ ਤੋਂ ਇਲਾਵਾ ਕਿਸਾਨ ਅਤੇ ਮਜ਼ਦੂਰ ਆਗੂਆਂ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਵੀ ਪੀੜਤ ਮਹਿਲਾ ਦੇ ਹੱਕ ਵਿਚ ਖੜ੍ਹਨ ਅਤੇ ਕੇਸ ਦਰਜ ਨਾ ਹੋਣ ਦੀ ਸੂਰਤ ਵਿਚ ਵੱਡਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਸੀ | ਵੱਧਦੇ ਦਬਾਅ ਦੇ ਮੱਦੇਨਜ਼ਰ ਬੁੱਧਵਾਰ ਦੇਰ ਰਾਤ ਮਨਮੋਹਨ ਕਤਿਆਲ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ | ਜਾਣਕਾਰੀ ਮੁਤਾਬਕ ਪੀੜਤ ਕਰਮਜੀਤ ਕੌਰ ਪਿਛਲੇ ਚਾਰ ਸਾਲਾਂ ਤੋਂ ਇਕ ਨਿੱਜੀ ਕੋਰੀਅਰ ਕੰਪਨੀ ਵਿੱਚ ਕੰਮ ਕਰ ਰਹੀ ਹੈ ਅਤੇ ਘਰ-ਘਰ ਜਾ ਕੇ ਪਾਰਸਲਾਂ ਦੀ ਡਿਲੀਵਰੀ ਕਰਦੀ ਹੈ | ਮਹਿਲਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਮੰਗਲਵਾਰ ਨੂੰ ਉਹ ਮਨਮੋਹਨ ਕਤਿਆਲ ਦੇ ਘਰ ਇਕ ਪਾਰਸਲ ਦੇਣ ਗਈ ਸੀ | ਪਾਰਸਲ ਦੀ ਰਕਮ ਪਹਿਲਾਂ ਹੀ ਜਮ੍ਹਾਂ ਹੋਣ ਕਾਰਨ ਉਸ ਨੇ ਪਾਰਸਲ ਘਰ ਦੇ ਬਾਹਰ ਮੌਜੂਦ ਸੁਰੱਖਿਆ ਗਾਰਡ ਨੂੰ ਦੇ ਦਿੱਤਾ | ਜਦੋਂ ਉਹ ਉੱਥੋਂ ਵਾਪਸ ਜਾਣ ਲੱਗੀ ਤਾਂ ਗਾਰਡ ਨੇ ਉਸ ਨੂੰ ਦੱਸਿਆ ਕਿ ਸਾਹਿਬ ਅੰਦਰ ਬੁਲਾ ਰਹੇ ਹਨ | ਇਸ ਤੋਂ ਬਾਅਦ ਉਹ ਘਰ ਦੇ ਅੰਦਰ ਚਲੀ ਗਈ | ਸ਼ਿਕਾਇਤ ਅਨੁਸਾਰ ਜਿਵੇਂ ਹੀ ਉਹ ਅੰਦਰ ਪਹੁੰਚੀ ਤਾਂ ਮਨਮੋਹਨ ਕਤਿਆਲ ਨੇ ਉਸ ਦਾ ਹੱਥ ਫੜ੍ਹ ਕੇ ਉਸ ਨੂੰ ਆਪਣੇ ਵੱਲ ਖਿੱਚਿਆ ਅਤੇ ਉਸ ਨਾਲ ਕੁੱਟਮਾਰ ਕੀਤੀ | ਬੱਸ ਸਟੈਂਡ ਚੌਕੀ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਮਹਿਲਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਨਮੋਹਨ ਕਤਿਆਲ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ
ਪਿਛਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਦੀ ਵੱਡੀ ਲਾਪ੍ਰਵਾਹੀ, ਸਿਹਤਮੰਦ ਵਿਅਕਤੀ ਨੂੰ ਨਸ਼ੇੜੀਆਂ ਦੀ ਸੂਚੀ 'ਚ ਕੀਤਾ ਸ਼ਾਮਿਲ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।