07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

'ਮੇਰੀ ਰਸੋਈ' ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ-ਕੌਂਸਲਰ ਬਿਮਰੋ

ਅਜੀਤ ਡੈਸਕ 12-06-2026
ਸਾਹਨੇਵਾਲ, 11 ਜੂਨ (ਹਨੀ ਚਾਠਲੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਜ਼ਬੂਤੀ ਮਿਲੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਸਾਹਨੇਵਾਲ ਦੀਆਂ ਵੱਖ-ਵੱਖ ਜਗ੍ਹਾ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਨੇ ਸਾਹਨੇਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਕੌਂਸਲਰ ਬਿਮਰੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ | 'ਮੇਰੀ ਰਸੋਈ' ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ | ਇਸ ਮੌਕੇ ਡੀਪੂ ਹੋਲਡਰ ਮਹਿਲ ਸਿੰਘ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭੁੱਟਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਦੇ ਸਰਾਫ਼ਾ ਬਾਜ਼ਾਰ 4 ਦਿਨ ਲਈ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।