07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ-ਮਾਸਟਰ ਅਸ਼ੋਕ ਕੁਮਾਰ

ਅਜੀਤ ਡੈਸਕ 12-06-2026
ਸਾਹਨੇਵਾਲ, 11 ਜੂਨ (ਹਨੀ ਚਾਠਲੀ)-ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤੇ ਸੂਬੇ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ, ਉਸ ਵੇਲੇ ਹੀ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ | ਜਿਸ ਕਰ ਕੇ ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਰਕਲ ਸਾਹਨੇਵਾਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ ਨੇ 2027 ਵਿਚ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਕੋਈ ਵੀ ਕੰਮ ਨਹੀਂ ਕੀਤਾ, ਜਿਸ ਕਰ ਕੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਕੇ ਰਹਿ ਗਿਆ ਹੈ | ਅਸ਼ੋਕ ਕੁਮਾਰ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਲੋੜਵੰਦ ਪਰਿਵਾਰਾਂ ਲਈ ਚਲਾਈਆ ਗਈਆਂ ਭਲਾਈ ਸਕੀਮਾਂ ਵੀ ਆਪ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ, ਜਿਸ ਨੰੂ ਕਿ ਲੋਕ ਹੁਣ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ 'ਆਪ' ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ ਰਮਨ ਕੁਮਾਰ ਨਿੰਮ੍ਹਾ, ਰਾਜਨ ਭਾਟੀਆ, ਹਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਭੁੱਟਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।