06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ਿਆਂ ਦੇ ਧੰਦੇ 'ਚ ਲੱਗੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ. ਸੁਖਵਿੰਦਰ ਸਿੰਘ

ਅਜੀਤ ਡੈਸਕ 12-06-2026
ਹੰਬੜਾਂ, 11 ਜੂਨ (ਮੇਜਰ ਹੰਬੜਾਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਦੀਆਂ ਹਦਾਇਤਾਂ 'ਤੇ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਨ ਪ੍ਰਤੀ ਵਚਨਬੱਧ ਹਾਂ ਤੇ ਪੁਲਿਸ ਥਾਣਾ ਲਾਡੋਵਾਲ ਦੇ ਘੇਰੇ 'ਚ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਨਸ਼ਿਆਂ ਦੇ ਧੰਦੇ 'ਚ ਲੱਗੇ ਨਸ਼ਾ ਤਸਕਰਾਂ ਸਮੇਤ ਮਾੜੇ ਅਨੁਸਰਾਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡਾਂ ਸਮੇਤ ਹੋਰ ਮੁਹੱਲਿਆਂ 'ਚ ਨੁਮਾਇੰਦਿਆਂ ਨਾਲ ਨਸ਼ਿਆਂ ਵਿਰੁੱਧ ਮੀਟਿੰਗਾ ਕੀਤੀਆਂ ਗਈਆਂ ਹਨ ਤਾਂ ਜੋ ਨਸ਼ਿਆਂ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ |
ਪਿਛਲੀ ਖ਼ਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਮਿਲੇ ਗੁਰਪ੍ਰੀਤ ਸਿੰਘ ਲਾਪਰਾਂ ਅਗਲੀ ਖ਼ਬਰ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੇ ਹਰਬੰਸਪੁਰਾ ਦੇ ਧਾਰਮਿਕ ਅਸਥਾਨ ਲਈ ਇੱਕ ਲੱਖ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।