06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਚਚਰਾੜੀ ਵਿਖੇ ਭਾਕਿਯੂ ਡਕੌਂਦਾ (ਬੁਰਜਗਿੱਲ) ਨੇ ਪਿੰਡ ਇਕਾਈ ਦਾ ਕੀਤਾ ਗਠਨ

ਪਿੰਡ ਚਚਰਾੜੀ ਵਿਖੇ ਜਥੇਬੰਦੀ ਦੀ ਨਵੀਂ ਚੁਣੀ ਪਿੰਡ ਇਕਾਈ ਦੇ ਅਹੁਦੇਦਾਰਾ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ, ਬਲਵਿੰਦਰ ਸਿੰਘ ਤੇ ਹੋਰ | ਤਸਵੀਰ: ਤੇਜਿੰਦਰ ਸਿੰਘ ਚੱਢਾ <br/> 12-06-2026
ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚਚਰਾੜੀ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਜ਼ਿਲ੍ਹਾ ਲੁਧਿਆਣਾਂ ਦੀ ਮੀਟਿੰਗ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਸਮੇਤ ਜਥੇਬੰਦੀ ਦੇ ਅਹੁਦੇਦਾਰਾਂ ਤੇ ਵੱਖ-ਵੱਖ ਇਕਾਈਆਂ ਦੇ ਮੈਂਬਰ ਸਾਹਿਬਾਨਾਂ ਨੇ ਹਿੱਸਾ ਲਿਆ | ਇਸ ਮੌਕੇ ਪਿੰਡ ਚਚਰਾੜੀ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਹਰਦੀਪ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਨੂੰ ਜਨਰਲ ਸਕੱਤਰ, ਲਖਵਿੰਦਰ ਸਿੰਘ ਨੂੰ ਖ਼ਜ਼ਾਨਚੀ, ਸਤਪਾਲ ਸਿੰਘ ਨੂੰ ਮੀਤ ਖ਼ਜ਼ਾਨਚੀ, ਅਮਰਜੀਤ ਸਿੰਘ ਤੇ ਪਰਮਜੀਤ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਵਿਕਰਮਜੀਤ ਸਿੰਘ, ਧਰਮ ਸਿੰਘ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਸਤਪਾਲ ਸਿੰਘ, ਕਾਲਾ ਸਿੰਘ ਤੇ ਰੌਸਨ ਸਿੰਘ ਨੂੰ ਮੈਂਬਰ ਚੁਣਿਆ ਗਿਆ | ਇਸ ਮੌਕੇ ਪਿੰਡ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਕਿਸਾਨੀ ਦੇ ਹੱਕ ਲਈ ਲੜੇ ਜਾ ਰਹੇ ਸੰਘਰਸ਼ਾਂ ਵਿਚ ਵੱਧ-ਚੜ੍ਹਕੇ ਸ਼ਮੂਲੀਅਤ ਕਰਨਗੇ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਐਤੀਆਣਾ, ਪ੍ਰਧਾਨ ਹਰਚੰਦ ਸਿੰਘ ਗ਼ੋਲਣ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ ਮੋਰਕਰੀਮਾਂ (ਦੋਨੋ ਜ਼ਿਲ੍ਹਾ ਮੀਤ ਪ੍ਰਧਾਨ), ਜ਼ਿਲ੍ਹਾ ਵਿੱਤ ਸਕੱਤਰ ਸਤਬੀਰ ਸਿੰਘ ਬੋਪਾਰਾਏ ਖੁਰਦ, ਪ੍ਰਧਾਨ ਸਾਧੂ ਸਿੰਘ ਲੱਖਾ, ਪ੍ਰਦੀਪ ਸਿੰਘ ਸੁਖਾਣਾ, ਜੀਤਾ ਲੱਖਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਭਰਪੂਰ ਸਿੰਘ ਖ਼ਾਲਸਾ ਵਲੋਂ ਪਿੰਡ ਬਰ੍ਹਮੀ ਦੀ ਸ਼ਮਸ਼ਾਨਘਾਟ ਲਈ 21 ਕੁਰਸੀਆਂ ਭੇਟ ਅਗਲੀ ਖ਼ਬਰ ਪਿੰਡ ਚਚਰਾੜੀ ਵਿਖੇ ਭਾਕਿਯੂ ਡਕੌਂਦਾ (ਬੁਰਜਗਿੱਲ) ਨੇ ਪਿੰਡ ਇਕਾਈ ਦਾ ਕੀਤਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।